Home / Punjabi News / ਦੇਸ਼ ਭਗਤ ’ਵਰਸਿਟੀ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਦੇਸ਼ ਭਗਤ ’ਵਰਸਿਟੀ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 5 ਅਗਸਤ
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੀ ਇੰਜਨੀਅਰਿੰਗ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ, ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਅਤੇ ਕੰਪਿਊਟਰ ਸਾਇੰਸ ਐਪਲੀਕੇਸ਼ਨ ਵਿਭਾਗ ਨੇ ਵਿਨੋਵੈਸ਼ਨ ਐਜੂਕੇਸ਼ਨ ਦੇ ਸਹਿਯੋਗ ਨਾਲ 45 ਦਿਨ ਦੇ ਪਾਈਥਨ, ਵੈਬਡਿਜ਼ਾਈਨ ਅਤੇ ਸਾਈਬਰ ਸੁਰੱਖਿਆ ਬਾਰੇ ਸਿਖਲਾਈ ਪ੍ਰੋਗਰਾਮ ਲਈ ਪ੍ਰਮਾਣ ਪੱਤਰ ਵੰਡ ਸਮਾਰੋਹ ਕਰਵਾਇਆ। ਇਸ ਮੌਕੇ ਕੁਲਪਤੀ ਡਾ. ਜ਼ੋਰਾ ਸਿੰਘ, ਪਰੋ ਕੁਲਪਤੀ ਡਾ. ਤਜਿੰਦਰ ਕੌਰ ਅਤੇ ਉਪ ਪ੍ਰਧਾਨ ਡਾ. ਹਰਸ਼ ਸਦਾਵਰਤੀ ਨੇ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਡਾ. ਸਦਾਵਰਤੀ ਨੇ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਲਈ ਤਕਨੀਕੀ ਮੁਹਾਰਤ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਕੁਲਪਤੀ ਡਾ. ਜ਼ੋਰਾ ਸਿੰਘ ਨੇ ਅੱਜ ਦੇ ਤੇਜ਼ ਰਫ਼ਤਾਰ ਤਕਨੀਕੀ ਦੌਰ ਵਿੱਚ ਨਿਰੰਤਰ ਸਿੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਮਾਗਮ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੇ ਆਪਣੀ ਸਿਖਲਾਈ ਦੇ ਵਿਹਾਰਕ ਉਪਯੋਗਾਂ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਪ੍ਰਾਜੈਕਟ ਪੇਸ਼ ਕੀਤੇ। ਬਾਅਦ ਵਿਚ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਵਿਨੋਵੇਸ਼ਨ ਐਜੂਕੇਸ਼ਨ ਕੰਪਨੀ ਦੇ ਅਧਿਕਾਰੀ ਸਰਬਿੰਦਰ ਸਿੰਘ ਅਤੇ ਨਵਦੀਪ ਸਿੰਘ ਨੇ ਉਨ੍ਹਾਂ ਦੁਆਰਾ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਸਮਾਪਤੀ ਮੌਕੇ ਡਿਪਟੀ ਡਾਇਰੈਕਟਰ ਡਾ. ਖੁਸ਼ਬੂ ਬਾਂਸਲ ਨੇ ਧੰਨਵਾਦ ਕੀਤਾ।

The post ਦੇਸ਼ ਭਗਤ ’ਵਰਸਿਟੀ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ appeared first on Punjabi Tribune.


Source link

Check Also

ਵਿਦਿਆਰਥਣਾਂ ਦੀਆਂ ਵੀਡੀਓਜ਼ ਬਣਾਉਣ ਵਾਲੇ ਅਧਿਆਪਕ ਨੂੰ ਨਾ ਮਿਲੀ ਰਾਹਤ

ਵਿਦਿਆਰਥਣਾਂ ਦੀਆਂ ਵੀਡੀਓਜ਼ ਬਣਾਉਣ ਵਾਲੇ ਅਧਿਆਪਕ ਨੂੰ ਨਾ ਮਿਲੀ ਰਾਹਤ

ਬੰਗਲੂਰੂ, 7 ਸਤੰਬਰ POCSO case against School Teacher: ਕਰਨਾਟਕ ਹਾਈ ਕੋਰਟ (Karnataka High Court) ਨੇ …