
ਭੋਗਪੁਰ — ਨਗਰ ਕੌਂਸਲ ਭੋਗਪੁਰ ਦੀਆਂ ਆਗਾਮੀ ਚੋਣਾਂ ਦੇ ਮੱਦੇ ਨਜ਼ਰ ਭੋਗਪੁਰ ਪੁਲਸ ਵੱਲੋਂ ਡੀ. ਐੱਸ. ਪੀ. ਬਲਕਾਰ ਸਿੰਘ ਅਤੇ ਥਾਣਾ ਮੁਖੀ ਸੁਰਜੀਤ ਸਿੰਘ ਦੀ ਅਗਵਾਈ ‘ਚ ਭੋਗਪੁਰ ਸ਼ਹਿਰ ‘ਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਭੋਗਪੁਰ ਤੋਂ ਸ਼ੁਰੂ ਹੁੰਦਾ ਹੋਇਆ ਵਾਪਸ ਪੁਲਸ ਥਾਣੇ ਪਹੁੰਚਿਆ।
ਇਸ ਮੌਕੇ ਡੀ. ਐੱਸ. ਪੀ. ਬਲਕਾਰ ਸਿੰਘ ਨੇ ਦੱਸਿਆ ਕਿ ਚੋਣਾਂ ਮੌਕੇ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਏ ਰੱਖਣ ਲਈ ਸ਼ਹਿਰ ‘ਚ ਫਲੈਗ ਮਾਰਚ ਕੱਢਿਆ ਗਿਆ ਹੈ।
ਥਾਣਾ ਮੁਖੀ ਸੁਰਜੀਤ ਸਿੰਘ ਸ਼ਹਿਰ ਵਾਸੀਆਂ ਨੂੰ ਚੋਣਾਂ ਦੌਰਾਨ ਅਮਨ-ਸ਼ਾਂਤੀ ਬਹਾਲ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਭਾਰੀ ਗਿਣਤੀ ‘ਚ ਪੁਲਸ ਫੋਰਸ ਹਾਜ਼ਰ ਸੀ।