Home / World / ਨਾਭਾ ਜੇਲ ਬ੍ਰੇਕ ਮਾਮਲੇ ਵਿੱਚ ਲੋਡ਼ੀਂਦਾ ਗੈਂਗਸਟਰ ਸੁਖਚੈਨ ਸਿੰਘ ਗ੍ਰਿਫ਼ਤਾਰ

ਨਾਭਾ ਜੇਲ ਬ੍ਰੇਕ ਮਾਮਲੇ ਵਿੱਚ ਲੋਡ਼ੀਂਦਾ ਗੈਂਗਸਟਰ ਸੁਖਚੈਨ ਸਿੰਘ ਗ੍ਰਿਫ਼ਤਾਰ

ਨਾਭਾ ਜੇਲ ਬ੍ਰੇਕ ਮਾਮਲੇ ਵਿੱਚ ਲੋਡ਼ੀਂਦਾ ਗੈਂਗਸਟਰ ਸੁਖਚੈਨ ਸਿੰਘ ਗ੍ਰਿਫ਼ਤਾਰ

2ਚੰਡੀਗਡ਼ : ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੀ ਆਰਗੇਨਾਈਜ਼ਡ ਕ੍ਰਾਈਮ ਇੰਟੈਲੀਜੈਂਸ ਯੂਨਿਟ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਨਾਭਾ ਜੇਲ ਬ੍ਰੇਕ ਮਾਮਲੇ ‘ਚ ਲੋਡ਼ੀਂਦੇ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਉਲਕ, ਪੁਲਿਸ ਥਾਣਾ ਜੌਡ਼ਕੀਆਂ, ਜ਼ਿਲ•ਾ ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੀ ਗ੍ਰਿਫ਼ਤਾਰੀ ਪੁਲਿਸ ਥਾਣਾ ਨਾਭਾ ਕੋਤਵਾਲੀ ਵਿਖੇ ਮਿਤੀ 27-11-2016 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 307, 392, 223, 224, 120-ਬੀ, 148, 149, 419, 171, 353 ਤੇ 186 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25/27/54/59 ਅਤੇ ਯੂ.ਏ.ਪੀ. ਐਕਟ ਦੀਆਂ ਧਾਰਾਵਾਂ 11, 13, 16, 17, 18 ਅਤੇ 20 ਤਹਿਤ ਦਰਜ ਮੁਕੱਦਮਾ ਨੰਬਰ 142 ਦੇ ਸਬੰਧ ਵਿੱਚ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਗੁਰਮੀਤ ਸਿੰਘ ਚੌਹਾਨ, ਏ.ਆਈ.ਜੀ. ਨੇ ਦੱਸਿਆ ਕਿ ਇੱਕ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਉਕਤ ਪਾਰਟੀ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਸਫ਼ੈਦ ਰੰਗ ਦੀ ਵਰਨਾ ਕਾਰ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਐਚ.ਆਰ. 01-ਏ 6634 ਸੀ, ਨੂੰ ਨਾਭਾ-ਸੰਗਰੂਰ ਸਡ਼ਕ ‘ਤੇ ਛੀਟਾਂਵਾਲਾ ਵਿਖੇ ਰੋਕਿਆ ਗਿਆ ਅਤੇ ਉਸ ਵਿੱਚ ਸਵਾਰ ਉਕਤ ਗੈਂਗਸਟਰ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ ਇੱਕ 30 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ ਲਾਇਸੈਂਸੀ ਰਿਵਾਲਵਰ 32 ਬੋਰ ਬਰਾਮਦ ਕੀਤੇ ਗਏ। ਇਸ ਮੌਕੇ ਨਾਭਾ ਦੇ ਡੀ.ਐਸ.ਪੀ. ਸ੍ਰੀ ਚੰਦ ਸਿੰਘ ਦੀ ਹਾਜ਼ਰੀ ਵਿੱਚ ਉਸ ਕੋਲੋਂ 630 ਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ। ਸ੍ਰੀ ਚੌਹਾਨ ਨੇ ਦੱਸਿਆ ਕਿ ਕਾਰ ‘ਤੇ ਲਾਈ ਗਈ ਰਜਿਸਟ੍ਰੇਸ਼ਨ ਨੰਬਰ ਐਚ.ਆਰ. 01-ਏ 6634 ਦੀ ਪਲੇਟ ਜਾਅਲੀ ਸੀ ਅਤੇ ਉਸ ਵੱਲੋਂ ਇਹ ਕਾਰ 13 ਮਾਰਚ, 2017 ਨੂੰ ਪਾਤਡ਼ਾਂ ਦੇ ਇਲਾਕੇ ਵਿੱਚ ਇੱਕ ਕਾਰ ਡੀਲਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਦਿਆਂ ਖੋਹੀ ਗਈ ਸੀ ਅਤੇ ਇਸ ਸਬੰਧ ਵਿੱਚ ਆਈ.ਪੀ.ਸੀ. ਦੀ ਧਾਰਾ 392 ਤਹਿਤ ਉਸੇ ਦਿਨ ਮੁਕੱਦਮਾ ਨੰਬਰ-38 ਦਰਜ ਕੀਤਾ ਗਿਆ ਸੀ। ਉਨ•ਾਂ ਅੱਗੇ ਦੱਸਿਆ ਕਿ ਗੈਂਗਸਟਰ ਕੋਲੋਂ ਬਰਾਮਦ ਪਿਸਤੌਲ ਅਤੇ ਰਿਵਾਲਵਰ ਵੀ ਉਸ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਜ਼ਿਲ•ਾ ਬਠਿੰਡਾ ਦੇ ਨੰਦਗਡ਼• ਪੁਲਿਸ ਥਾਣੇ ਦੇ ਇਲਾਕੇ ਵਿੱਚੋਂ ਖੋਹੇ ਗਏ ਸਨ ਅਤੇ ਇਸ ਸਬੰਧੀ ਆਰਮਜ਼ ਐਕਟ ਦੀਆਂ ਧਾਰਾਵਾਂ 25/30/54/59 ਤਹਿਤ ਮੁਕੱਦਮਾ ਨੰਬਰ 76/16 ਦਰਜ ਕੀਤਾ ਗਿਆ ਸੀ। ਸ੍ਰੀ ਚੌਹਾਨ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸੁਖਚੈਨ ਸਿੰਘ ਉਰਫ਼ ਸੁੱਖੀ ਵਿਰੁਧ ਡਕੈਤੀ, ਖੋਹ ਅਤੇ ਇਰਾਦਾ ਕਤਲ ਆਦਿ ਦੇ ਦਰਜਨ ਦੇ ਕਰੀਬ ਮਾਮਲੇ ਸੰਗਰੂਰ, ਬਠਿੰਡਾ, ਪਟਿਆਲਾ ਅਤੇ ਸਿਰਸਾ (ਹਰਿਆਣਾ) ਦੇ ਖੇਤਰਾਂ ਵਿੱਚ ਦਰਜ ਹਨ ਅਤੇ ਉਹ ਬਹੁਤ ਸਾਰੇ ਮਾਮਲਿਆਂ ਵਿੱਚ ਲੋਡ਼ੀਂਦਾ ਹੈ। ਇਸ ਤੋਂ ਇਲਾਵਾ ਉਸ ਨੇ ਪੰਜਾਬ ਵਿੱਚੋਂ ਇੱਕ ਮਾਰੂਤੀ ਸਿਆਜ਼ ਅਤੇ ਸਵੀਫ਼ਟ ਡਿਜ਼ਾਇਰ ਕਾਰਾਂ ਵੀ ਖੋਹੀਆਂ ਸਨ ਅਤੇ ਸਿਆਜ਼ ਕਾਰ ਨੂੰ ਖੋਹਣ ਸਮੇਂ ਡਰਾਈਵਰ ਨੂੰ ਜ਼ਖ਼ਮੀ ਕਰ ਦਿੱਤਾ ਸੀ।
ਉਨ•ਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੁਖਚੈਨ ਸਿੰਘ ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਗੁਰਪ੍ਰੀਤ ਸਿੰਘ ਸੇਖੋਂ ਦਾ ਸਾਥੀ ਹੈ ਅਤੇ ਉਹ ਉਸ ਨਾਲ ਸਾਲ 2104 ਵਿੱਚ ਬਠਿੰਡਾ ਜੇਲ ਵਿਖੇ ਬੰਦ ਹੋਣ ਸਮੇਂ ਤੋਂ ਸੰਪਰਕ ਵਿੱਚ ਹੈ। ਉਹ ਗੁਰਪ੍ਰੀਤ ਸਿੰਘ ਸੇਖੋਂ ਦੇ ਭਰਾ ਮਨੀ ਸੇਖੋਂ ਦਾ ਵੀ ਸਾਥੀ ਰਿਹਾ ਹੈ ਅਤੇ ਉਸ ਦੇ ਬਠਿੰਡਾ ਜੇਲ ਵਿੱਚ ਬੰਦ ਗੈਂਗਸਟਰਾਂ ਅਤੇ ਹੋਰਨਾਂ ਕਈ ਭਗੌਡ਼ੇ ਗੈਂਗਸਟਰਾਂ ਨਾਲ ਵੀ ਸਬੰਧ ਹਨ। ਉਸ ਨੇ ਨਾਭਾ ਜੇਲ ਬ੍ਰੇਕ ਕਾਂਡ ਸਮੇਂ ਅਹਿਮ ਭੂਮਿਕਾ ਨਿਭਾਈ ਸੀ ਅਤੇ ਜੇਲ ਵਿੱਚ ਦਾਖ਼ਲ ਹੁੰਦਿਆਂ ਅੰਨੇ•ਵਾਹ ਫ਼ਾਈਰਿੰਗ ਕੀਤੀ ਸੀ। ਇਹ ਵੀ ਪਤਾ ਲੱਗਾ ਹੈ ਕਿ ਉਹ ਸਾਲ 2016 ਵਿੱਚ ਇੱਕ ਫ਼ੌਜਦਾਰੀ ਮਾਮਲੇ ਵਿੱਚ ਸੰਗਰੂਰ ਜੇਲ ਤੋਂ ਜ਼ਮਾਨਤ ‘ਤੇ ਬਾਹਰ ਆਇਆ ਸੀ।
ਇਥੇ ਜ਼ਿਕਰਯੋਗ ਹੈ ਕਿ ਨਾਭਾ ਜੇਲ ਬ੍ਰੇਕ ਕਾਂਡ ਦੌਰਾਨ ਫ਼ਰਾਰ ਹੋਏ 6 ਗੈਂਗਸਟਰਾਂ ਵਿੱਚੋਂ ਹਰਮਿੰਦਰ ਸਿੰਘ ਉਰਫ਼ ਮਿੰਟੂ, ਗੁਰਪ੍ਰੀਤ ਸਿੰਘ ਸੇਖੋਂ, ਕੁਲਪ੍ਰੀਤ ਸਿੰਘ ਨੀਟਾ ਅਤੇ ਅਮਨ ਢੋਟੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂ ਕਿ ਇਸ ਕਾਂਡ ਦੀ ਸਾਜ਼ਿਸ਼ ਵਿੱਚ ਸ਼ਾਮਲ ਅਤੇ ਉਨ•ਾਂ ਦੀ ਵੱਖ-ਵੱਖ ਢੰਗਾਂ ਨਾਲ ਮਦਦ ਕਰਨ ਵਾਲੇ ਪਲਵਿੰਦਰ ਪਿੰਦਾ, ਬਿੱਕਰ, ਜਗਤਬੀਰ, ਚੰਨਪ੍ਰੀਤ ਚੰਨਾ, ਮਨਬੀਰ ਮਨੀ, ਰਾਜਵਿੰਦਰ ਰਾਜੂ, ਸੁਖਚੈਨ ਸਿੰਘ ਉਰਫ਼ ਸੁੱਖੀ, ਗੁਰਪ੍ਰੀਤ ਸਿੰਘ ਮਾਂਗੇਵਾਲ, ਮੁਹੰਮਦ ਅਸੀਮ, ਸੁਨੀਲ ਕਾਲਡ਼ਾ, ਰਣਜੀਤ ਅਤੇ ਹਰਜੋਤ ਆਦਿ ਕੁੱਲ 22 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੁਣ ਤੱਕ 14 ਪਿਸਤੌਲ, 9 ਕਾਰਾਂ, 500 ਕਾਰਤੂਸ ਤੇ ਵਾਕੀ-ਟਾਕੀ ਸੈਟ ਆਦਿ ਵੀ ਬਰਾਮਦ ਕੀਤੇ ਗਏ ਹਨ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …