Breaking News
Home / Punjabi News / ਪਟਿਆਲਾ: ਕੋਹਲੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਟਿਆਲਾ: ਕੋਹਲੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਬਜੀਤ ਸਿੰਘ ਭੰਗੂ
ਪਟਿਆਲਾ, 20 ਸਤੰਬਰ
ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਾਲ ਵਿਚ ਨਿਯੁਕਤ ਕੀਤੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੀਡੀਪੀੳ ਪਟਿਆਲਾ ਅਰਬਨ ਪ੍ਰਦੀਪ ਗਿੱਲ ਵੀ ਮੌਜੂਦ ਸਨ। ਪਟਿਆਲਾ ਅਰਬਨ ਦੀਆਂ 46 ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਿਧਾਇਕ ਨੇ ਕਿਹਾ ਕੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਸੰਵਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਅਤੇ ਹੈਲਪਰਾਂ ਦੀ ਬਿਨਾਂ ਕਿਸੇ ਪੱਖਪਾਤ ਤੋਂ ਉਨ੍ਹਾਂ ਦੀ ਕਾਬਲੀਅਤ ਦੇ ਅਧਾਰ ’ਤੇ ਨਿਯੁਕਤੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ 36,097 ਨੌਕਰੀਆਂ ਦਿੱਤੀਆਂ ਹਨ।

The post ਪਟਿਆਲਾ: ਕੋਹਲੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ appeared first on punjabitribuneonline.com.


Source link

Check Also

ਜੰਮੂ ਕਸ਼ਮੀਰ: ਪੁਣਛ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ

ਜੰਮੂ ਕਸ਼ਮੀਰ: ਪੁਣਛ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ

ਜੰਮੂ, 13 ਸਤੰਬਰ ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁਣਛ ਵਿੱਚ ਸੁਰੱਖਿਆ ਬਲਾਂ ਦੇ ਅਤਿਵਾਦੀਆਂ ਨਾਲ …