Home / World / Punjabi News / ਪਰਚਾ ਦਰਜ ਹੋਣ ‘ਤੇ ਸ਼ਿਕਾਇਤਕਰਤਾ ਨੂੰ ਤੁਰੰਤ ਮਿਲੇਗੀ ਐਸ.ਐਮ.ਐਸ ਰਾਹੀਂ ਸੂਚਨਾ : ਸੁਰੇਸ਼ ਅਰੋੜਾ

ਪਰਚਾ ਦਰਜ ਹੋਣ ‘ਤੇ ਸ਼ਿਕਾਇਤਕਰਤਾ ਨੂੰ ਤੁਰੰਤ ਮਿਲੇਗੀ ਐਸ.ਐਮ.ਐਸ ਰਾਹੀਂ ਸੂਚਨਾ : ਸੁਰੇਸ਼ ਅਰੋੜਾ

ਪੰਜਾਬ ਪੁਲਿਸ ਵੱਲੋਂ ਨਾਗਰਿਕਾਂ ਦੀ ਸੇਵਾ ਲਈ ਐਸ.ਐਮ.ਐਸ. ਅਲਰਟ ਸੇਵਾ ਦੀ ਸ਼ੁਰੂਆਤ
ਚੰਡੀਗੜ੍ਹ : ਪੰਜਾਬ ਪੁਲਿਸ ਵਲੋਂ ਈ-ਇਨੀਸ਼ਿਏਟਿਵ ਪ੍ਰੋਗਰਾਮ ਤਹਿਤ ਰਾਜ ਦੇ ਵਸਨੀਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲ ਕਰਦਿਆਂ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਨੇ ਕ੍ਰਾਇਮ ਐਂਡ ਕ੍ਰੀਮਿਨਲ ਟ੍ਰੈਕਿੰਗ ਨੈਟਵਰਕ ਅਤੇ ਪ੍ਰਣਾਲੀ (ਸੀ.ਸੀ.ਟੀ.ਐਨ.ਐਸ.) ‘ਤੇ ਆਧਾਰਿਤ ਸ਼ਿਕਾਇਤਕਰਤਾਵਾਂ ਲਈ ਐਸ.ਐਮ.ਐਸ. ਅਲਰਟ ਸੇਵਾ ਦੀ ਸ਼ੁਰੂਆਤ ਕੀਤੀ ਤਾਂ ਜੋ ਪੁਲਿਸ ਦੇ ਕੰਮ ਕਾਜ ਵਿੱਚ ਪਾਰਦਰਸ਼ਿਤਾ ਤੇ ਕੁਸ਼ਲਤਾ ਲਿਆਂਦੀ ਜਾ ਸਕੇ।
ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਐਸ.ਐਮ.ਐਸ. ਸੇਵਾ ਨੂੰ ਲਾਂਚ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਹੁਣ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਐਫ.ਆਈ.ਆਰ. ਅਤੇ ਉਸ ਸ਼ਿਕਾਇਤ ਦੀ ਜਾਂਚ ਕਰ ਰਹੇ ਅਧਿਕਾਰੀ ਬਾਰੇ ਉਸ ਨੂੰ ਆਪਣੇ ਮੋਬਾਇਲ ਫ਼ੋਨ ‘ਤੇ ਹੀ ਐਸ.ਐਮ.ਐਸ. ਸੰਦੇਸ਼ ਪਹੁੰਚ ਜਾਵੇਗਾ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਹੁਣ ਨਾਗਰਿਕ ਆਪਣੀ ਐਫ.ਆਈ.ਆਰ. ਦੀ ਨਕਲ ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ ਵੀ ਡਾਉਨਲੋਡ ਕਰ ਸਕਦੇ ਹਨ। ਡੀ.ਜੀ.ਪੀ. ਨੇ ਕਿਹਾ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਨ, ਜਾਂਚ ਅਧਿਕਾਰੀ ਬਦਲਣ ਅਤੇ ਅਦਾਲਤ ਵਿੱਚ ਚਲਾਣ ਜਮ੍ਹਾਂ ਕਰਵਾਉਣ, ਜਾਂ ਅੰਤਿਮ ਰਿਪੋਰਟ ਦੀ ਸਥਿਤੀ ਬਾਰੇ ਐਸ.ਐਮ.ਐਸ. ਰਾਹੀਂ ਸੰਦੇਸ਼ ਚਲਾ ਜਾਵੇਗਾ। ਉਹਨਾਂ ਦੱਸਿਆ ਕਿ ਜੋ ਵੀ ਨਾਗਰਿਕ ਇਸ ਸੇਵਾ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਐਫ.ਆਈ.ਆਰ. ਦਰਜ ਕਰਾਉਣ ਵੇਲੇ ਆਪਣਾ ਮੋਬਾਇਲ ਨੰਬਰ ਜ਼ਰੂਰ ਅਪਡੇਟ ਕਰਨ।
ਇਸ ਮੌਕੇ ਹਾਜ਼ਰ ਉੱਚ ਪੁਲਿਸ ਅਧਿਕਾਰੀਆਂ ਵਿੱਚ ਡੀ.ਜੀ.ਪੀ,ਆਈ.ਟੀ. ਐਂਡ ਟੀ ਵੀ.ਕੇ. ਭਾਵੜਾ, ਡੀ.ਜੀ.ਪੀ., ਕਾਨੂੰਨ ਅਤੇ ਵਿਵਸਥਾ ਐਚ.ਐਸ.ਢਿੱਲੋਂ, ਡੀ.ਜੀ.ਪੀ., ਖੁਫੀਆ ਦਿਨਕਰ ਗੁਪਤਾ, ਡੀ.ਜੀ.ਪੀ., ਪ੍ਰਸ਼ਾਸਨ ਐਮ.ਕੇ ਤਿਵਾੜੀ, ਡਾਇਰੈਕਟਰ ਬਿਊਰੋ ਆਫ਼ ਇੰਵੈਸਟੀਗੇਸ਼ਨ ਪ੍ਰਬੋਧ ਕੁਮਾਰ, ਸਮੂਹ ਏ.ਡੀ.ਜੀ.ਪੀ. ਅਤੇ ਆਈ ਆਈ.ਟੀ. ਐਂਡ ਟੀ ਵਿੰਗ ਦੇ ਉੱਚ ਅਧਿਕਾਰੀ ਤੇ ਟੀ.ਸੀ.ਐਸ.ਲਿਮ. ਦੇ ਨੁਮਾਇੰਦੇ ਵੀ ਸ਼ਾਮਿਲ ਸਨ।

Check Also

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਕੋਰੋਨਾ ਪੌਜ਼ੇਟਿਵ

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਵਿਡ -19 ਰਿਪੋਰਟ ਪੌਜ਼ੇਟਿਵ ਆਈ ਹੈ।ਉਹ …

%d bloggers like this: