Home / Punjabi News / ਪਰਵਾਸੀ ਭਾਰਤੀਆਂ ਲਈ ਹਰ ਜ਼ਿਲ੍ਹੇ ਵਿੱਚ ਨੋਡਲ ਅਧਿਕਾਰੀ ਹੋਣਗੇ ਨਿਯੁਕਤ

ਪਰਵਾਸੀ ਭਾਰਤੀਆਂ ਲਈ ਹਰ ਜ਼ਿਲ੍ਹੇ ਵਿੱਚ ਨੋਡਲ ਅਧਿਕਾਰੀ ਹੋਣਗੇ ਨਿਯੁਕਤ

ਪਰਵਾਸੀ ਭਾਰਤੀਆਂ ਲਈ ਹਰ ਜ਼ਿਲ੍ਹੇ ਵਿੱਚ ਨੋਡਲ ਅਧਿਕਾਰੀ ਹੋਣਗੇ ਨਿਯੁਕਤ

ਚੰਡੀਗੜ੍ਹ, 29 ਮਾਰਚ

ਪੰਜਾਬ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਗਲਵਾਰ ਨੂੰ ਦੱਸਿਆ ਕਿ ਸਰਕਾਰ ਨੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਨੋਡਲ ਅਧਿਕਾਰੀ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਪਰਵਾਸੀ ਭਾਰਤੀਆਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾਣਗੀਆਂ ਤਾਂ ਕਿ ਪਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਇਸ ਸਬੰਧ ਵਿੱਚ ਕਾਰਵਾਈ ਕਰਨ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਜ ਐੱਨਆਰਆਈ ਕਮਿਸ਼ਨ ਦੇ ਮੈਂਬਰਾਂ ਅਤੇ ਪਰਵਾਸੀ ਭਾਰਤੀਆਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਰਿਵਿਊ ਮੀਟਿੰਗ ਵੀ ਕੀਤੀ ਅਤੇ ਨੋਡਲ ਅਧਿਕਾਰੀਆਂ ਦੀਆਂ ਨਿਯੁਕਤੀਆਂ ਬਾਰੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਇਨ੍ਹਾਂ ਅਧਿਕਾਰੀਆਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕਰਨਗੇ। -ਪੀਟੀਆਈ


Source link

Check Also

ਭਾਰਤ ਏਸ਼ਿਆਡ ਕ੍ਰਿਕਟ ਦੇ ਫਾਈਨਲ ਵਿੱਚ, ਸ੍ਰੀਲੰਕਾ ਨਾਲ ਹੋਵੇਗੀ ਖਿਤਾਬੀ ਟੱਕਰ

ਹਾਂਗਜ਼ੂ, 24 ਸਤੰਬਰ ਪੂਜਾ ਵਸਤਰਾਕਰ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ …