Home / Punjabi News / ਪਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ

ਪਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ

ਪਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ

ਜਲੰਧਰ, 2 ਮਾਰਚ

ਇਥੋਂ ਦੇ ਗ੍ਰੇਟਰ ਕੈਲਾਸ਼ ਇਲਾਕੇ ’ਚ ਦੋ ਵਿਅਕਤੀਆਂ ਦੀਆਂ ਸ਼ੱਕੀ ਹਾਲਾਤ ’ਚ ਲਾਸ਼ਾਂ ਮਿਲਣ ਨਾਲ ਇਲਾਕੇ ’ਚ ਸਹਿਮ ਹੈ। ਦੋਹਰੇ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪੁਲੀਸ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵਾਂ ’ਚ ਝਗੜਾ ਹੋ ਗਿਆ ਸੀ ਤੇ ਦੋਵਾਂ ਨੇ ਝਗੜਦੇ ਹੋਏ ਇਕ-ਦੂਸਰੇ ਨੂੰ ਮਾਰ ਦਿੱਤਾ। ਘਟਨਾ ਦਾ ਪਤਾ ਅੱਜ ਸਵੇਰੇ ਹੀ ਲੱਗਾ। ਦੋਵੇਂ ਲਾਸ਼ਾਂ ਖੂਨ ਨਾਲ ਲੱਖ-ਪੱਥ ਮਿਲੀਆਂ। ਇਨ੍ਹਾਂ ਦੀ ਪਛਾਣ 40 ਸਾਲਾ ਕੋਮਲ ਘੋਸੀ ਤੇ 65 ਸਾਲਾ ਰਾਮ ਵਜੋਂ ਹੋਈ। ਦੋਵੇਂ ਪਰਵਾਸੀ ਮਜ਼ਦੂਰ ਸਨ। ਸੂਚਨਾ ਮਿਲਣ ’ਤੇ ਪੁਲੀਸ ਡਿਵੀਜ਼ਨ ਨੰਬਰ ਇੱਕ ਦੇ ਐੱਸਐੱਚਓ ਰਾਜੇਸ਼ ਕੁਮਾਰ ਪੁਲੀਸ ਪਾਰਟੀ ਸਮੇਤ ਪੁੱਜੇ ਤੇ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ‘ਫੌਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ।


Source link

Check Also

ਚੀਨ ਵੱਲੋਂ ਆਲਮੀ ਵਿਕਾਸ ਫੰਡ ਲਈ ਹੋਰ ਇੱਕ ਅਰਬ ਡਾਲਰ ਦੇਣ ਦਾ ਐਲਾਨ

ਪੇਈਚਿੰਗ: ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ ਨੇ ਅੱਜ ਵਿਸ਼ਵ ਵਿਕਾਸ ਅਤੇ ਦੱਖਣ-ਦੱਖਣ ਸਹਿਯੋਗ ਫੰਡ ਲਈ …