Home / Punjabi News / ਪਾਕਿਸਤਾਨ: ਗੁੱਜਰਾਂਵਾਲਾ ਵਿਚਲੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ

ਪਾਕਿਸਤਾਨ: ਗੁੱਜਰਾਂਵਾਲਾ ਵਿਚਲੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ

ਗੁੱਜਰਾਂਵਾਲਾ (ਪਾਕਿਸਤਾਨ), 13 ਅਗਸਤ

ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਵਿੱਚ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਲਗਾਤਾਰ ਅਣਗਹਿਲੀ ਅਜਿਹਾ ਹੋਇਆ ਹੈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ ਵਿੱਚ ਤਬਦੀਲ ਕਰਨ ਲਈ ਸੁਰੱਖਿਅਤ ਐਲਾਨਣ ਦੇ ਬਾਵਜੂਦ ਸ਼ੇਰ-ਏ-ਪੰਜਾਬ ਦੀ ਹਵੇਲੀ ਦਾ ਇੱਕ ਹਿੱਸਾ ਢਹਿ-ਢੇਰੀ ਹੋ ਗਿਆ ਸੀ। ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਹਵੇਲੀ ਦਾ ਦੌਰਾ ਕੀਤਾ ਅਤੇ ਇਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨਿਆ। ਇਸ ਨੂੰ ਸੈਲਾਨੀਆਂ ਖਾਸ ਕਰਕੇ ਭਾਰਤ ਤੋਂ ਆਏ ਸਿੱਖਾਂ ਲਈ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ। ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਨੂੰ ਇਸ ਘਰ ਵਿੱਚ ਹੋਇਆ ਸੀ। ਦੁਨੀਆ ਭਰ ਦੇ ਸਿੱਖਾਂ ਲਈ ਇਹ ਹਵੇਲੀ ਬਹੁਤ ਮਹੱਤਵ ਰੱਖਦੀ ਹੈ।


Source link

Check Also

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ …