
ਜਲੰਧਰ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਨਨਕਾਣਾ ਸਾਹਿਬ ਨੇੜੇ ਇਕ ਗ੍ਰੰਥੀ ਸਿੰਘ ਦੀ ਧੀ ਨੂੰ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੇ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਚੁੱਕਿਆ ਜਾਏਗਾ ਅਤੇ ਕਾਰਵਾਈ ਕੀਤੀ ਜਾਏਗੀ। ਬੀਬਾ ਬਾਦਲ ਨੇ ਨਾਮ ਲਏ ਬਿਨਾਂ ਸਿੱਧੂ ’ਤੇ ਤੰਜ ਕੱਸਦਿਆਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦੋਸਤ ਜੋ ਪੰਜਾਬ ਵਿਚ ਹੋਰ ਦਲਾਂ ਨਾਲ ਸਬੰਧ ਰੱਖਦੇ ਹਨ, ਉਨ੍ਹਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ।