ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਭਾਰਤੀ ਫੌਜ ਨੇ 8 ਮਈ ਨੂੰ ਆਪਣੀ ਮਜ਼ਬੂਤ ਹਵਾਈ ਰੱਖਿਆ ਪ੍ਰਣਾਲੀ ਦੇ ਕਾਰਨ ਇਸ ਪਾਕਿਸਤਾਨੀ ਹਮਲੇ ਨੂੰ ਨਾਕਾਮ ਕਰ ਦਿੱਤਾ। ਇਸ ਸਬੰਧੀ ਭਾਰਤੀ ਫੌਜ ਦੇ ਇੱਕ ਜਵਾਨ ਵੱਲੋਂ ਖੁਲਾਸਾ ਕੀਤਾ ਗਿਆ ਹੈ।ਭਾਰਤੀ ਫੌਜ ਦੇ ਇੱਕ ਜਵਾਨ ਨੇ ਏਐਨਆਈ ਨੂੰ ਦੱਸਿਆ ਕਿ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਨਾਕਾਮ ਕਰ ਦਿੱਤਾ ਗਿਆ। ਫੌਜ ਨੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਅਚਾਨਕ ਸਾਡੇ ‘ਤੇ ਗੋਲੀਬਾਰੀ ਕੀਤੀ ਅਤੇ ਘੁਸਪੈਠ ਦੀ ਕੋਸ਼ਿਸ਼ ਕੀਤੀ।
Source link