ਪੱਤਰ ਪ੍ਰੇਰਕ
ਰਈਆ, 17 ਅਕਤੂਬਰ
ਪਿੰਡ ਵਡਾਲਾ ਖ਼ੁਰਦ ਵਿਚ ਇਕ ਪੁੱਤ ਵਲੋਂ ਮਾਂ ਦਾ ਕਤਲ ਕਰ ਦਿੱਤਾ ਗਿਆ ਤੇ ਉਸ ਦੀ ਲਾਸ਼ ਘਰ ਵਿਚ ਟੋਆ ਪੁੱਟ ਕੇ ਦੱਬ ਦਿੱਤੀ ਗਈ। ਇਸ ਸਬੰਧੀ ਪਤਾ ਲੱਗਣ ’ਤੇ ਇੰਸਪੈਕਟਰ ਪੁਲੀਸ ਥਾਣਾ ਖਿਲਚੀਆਂ ਨੇ ਦੱਸਿਆ ਕਿ ਇਸ ਬਾਰੇ ਮ੍ਰਿਤਕਾ ਦੀ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਭਰਾ ਨੇ ਉਸ ਦੀ ਮਾਂ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਜ਼ਮੀਨ ਵਿਚ ਦੱਬਿਆ। ਪੁਲੀਸ ਨੇ ਸ਼ਿਕਾਇਤ ਦੇ ਅਧਾਰ ’ਤੇ ਜਸਵਿੰਦਰ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਵਡਾਲਾ ਖ਼ੁਰਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Source link