
ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਵੱਲੋਂ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਸਮਰਾਲਾ ਦੇ ਵਿਸ਼ਾਲ ਸਿੰਘ ਨਾਂ ਦੇ ਨੌਜਵਾਨ ਨੇ ਬ੍ਰੈਂਪਟਨ ਵਿਖੇ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

Image Courtesy Abp Sanjha
ਸਮਰਾਲਾ: ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਵੱਲੋਂ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਸਮਰਾਲਾ ਦੇ ਵਿਸ਼ਾਲ ਸਿੰਘ ਨਾਂ ਦੇ ਨੌਜਵਾਨ ਨੇ ਬ੍ਰੈਂਪਟਨ ਵਿਖੇ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਨੌਜਵਾਨ ਸਮਰਾਲਾ ਨੇੜਲੇ ਪਿੰਡ ਮੰਜਾਲੀ ਖੁਰਦ ਦਾ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਦੋ ਸਾਲ ਪਹਿਲਾਂ ਉਹ ਪੜ੍ਹਾਈ ਲਈ ਕੈਨੇਡਾ ਗਿਆ ਸੀ। 12 ਅਗਸਤ ਨੂੰ ਉਸ ਵੱਲੋਂ ਖੁਦਕੁਸ਼ੀ ਕਰ ਲਈ ਗਈ।
ਵਿਸ਼ਾਲ ਸਿੰਘ ਵੱਲੋਂ ਕਦੇ ਵੀ ਪਰਿਵਾਰ ਨਾਲ ਅਜਿਹੀ ਕੋਈ ਗੱਲ ਸਾਂਝੀ ਨਹੀਂ ਕੀਤੀ, ਜਿਸ ਤੋਂ ਅਜਿਹੇ ਸੰਕੇਤ ਮਿਲਦੇ ਕਿ ਉਹ ਖੁਦਕੁਸ਼ੀ ਕਰਨ ਵਾਲਾ ਹੈ। ਪਰਿਵਾਰ ਵੱਲੋਂ ਵਿਸ਼ਾਲ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਸੰਭਾਵਨਾ ਹੈ ਕਿ ਸ਼ਨੀਵਾਰ ਤੱਕ ਲਾਸ਼ ਇੱਥੇ ਪਹੁੰਚ ਜਾਵੇਗੀ।
News Credit ABP Sanjha