Home / Punjabi News / ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ ਐੱਨਆਈਏ ਮੁਖੀ ਨਿਯੁਕਤ

ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ ਐੱਨਆਈਏ ਮੁਖੀ ਨਿਯੁਕਤ

ਨਵੀਂ ਦਿੱਲੀ, 23 ਜੂਨ

ਭਾਰਤੀ ਪੁਲੀਸ ਸੇਵਾ (ਆਈਪੀਐੱਸ) ਦੇ ਸੀਨੀਅਰ ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਪਰਸੋਨਲ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਰਾਹੀਂ ਦਿੱਤੀ ਗਈ। ਦਿਨਕਰ ਗੁਪਤਾ 1987 ਬੈਚ ਦੇ ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਹਨ। ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਦਿਨਕਰ ਗੁਪਤਾ ਨੂੰ 31 ਮਾਰਚ 2024 ਤੱਕ ਐੱਨਆਈੲੇ ਦਾ ਡਾਇਰੈਕਟਰ ਜਨਰਲ ਨਿਯੁਕਤ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਗੁਪਤਾ ਨੇ 31 ਮਾਰਚ 2024 ਨੂੰ ਹੀ ਸੇਵਾਮੁਕਤ ਹੋਣਾ ਹੈ। ਇੱਕ ਹੋਰ ਹੁਕਮ ਰਾਹੀਂ ਦੱਸਿਆ ਗਿਆ ਕਿ ਸਵਾਗਤ ਦਾਸ ਨੂੰ ਗ੍ਰਹਿ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ (ਵਧੀਕ ਸੁਰੱਖਿਆ) ਨਿਯੁਕਤ ਕੀਤਾ ਗਿਆ ਹੈ। ਦਾਸ 1987 ਬੈਚ ਦੇ ਛੱਤੀਸਗੜ੍ਹ ਕਾਡਰ ਦੇ ਆਈਪੀਐੱਸ ਅਧਿਕਾਰੀ ਹਨ ਅਤੇ ਫਿਲਹਾਲ ਇੰਟੈਲੀਜੈਂਸ ਬਿਊਰੋ ਦੇ ਵਿਸ਼ੇਸ਼ ਡਾਇਰੈਕਟਰ ਦੇ ਅਹੁਦੇ ‘ਤੇ ਹਨ। ਹੁਕਮ ਵਿੱਚ ਕਿਹਾ ਗਿਆ ਕਿ ਦਾਸ ਨੂੰ ਉਨ੍ਹਾਂ ਦੀ ਸੇਵਾਮੁਕਤੀ ਦੀ ਤਰੀਕ 24 ਨਵੰਬਰ 2024 ਤੱਕ ਅਹੁਦੇ ‘ਤੇ ਨਿਯੁਕਤ ਕੀਤਾ ਜਾਂਦਾ ਹੈ। -ਪੀਟੀਆਈ


Source link

Check Also

ਚੀਨ ਵੱਲੋਂ ਆਲਮੀ ਵਿਕਾਸ ਫੰਡ ਲਈ ਹੋਰ ਇੱਕ ਅਰਬ ਡਾਲਰ ਦੇਣ ਦਾ ਐਲਾਨ

ਪੇਈਚਿੰਗ: ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ ਨੇ ਅੱਜ ਵਿਸ਼ਵ ਵਿਕਾਸ ਅਤੇ ਦੱਖਣ-ਦੱਖਣ ਸਹਿਯੋਗ ਫੰਡ ਲਈ …