
ਅੱਜ ਪੰਜਾਬ ‘ਚ 988 ਨਵੇਂ ਕੇਸ ਦਰਜ ਕੀਤੇ ਗਏ ਜਦਕਿ 20 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

Image Courtesy Abp Sanjha
ਚੰਡੀਗੜ੍ਹ: ਪੰਜਾਬ ‘ਚ ਆਏ ਦਿਨ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ‘ਚ 988 ਨਵੇਂ ਕੇਸ ਦਰਜ ਕੀਤੇ ਗਏ ਜਦਕਿ 20 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 604 ਹੋ ਗਿਆ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 24889 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 15735 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ। ਮੌਜੂਦਾ ਸਮੇਂ 8550 ਐਕਟਿਵ ਕੇਸ ਹਨ।
ਪੰਜਾਬ ‘ਚ 129 ਲੋਕ ਆਕਸੀਜ਼ਨ ਸਪੋਰਟ ‘ਤੇ ਹਨ ਤੇ 22 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ ‘ਤੇ ਹਨ।
News Credit ABP Sanjha