Home / Punjabi News / ਪੰਜਾਬ ’ਚ ਤਾਜ਼ਾ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦੀ ਮੁੜ ਗਿਰਦਾਵਰੀ ਹੋਵੇਗੀ: ਧਾਲੀਵਾਲ

ਪੰਜਾਬ ’ਚ ਤਾਜ਼ਾ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦੀ ਮੁੜ ਗਿਰਦਾਵਰੀ ਹੋਵੇਗੀ: ਧਾਲੀਵਾਲ

ਰਾਜਨ ਮਾਨ

ਰਮਦਾਸ, 20 ਅਪਰੈਲ

ਰਾਜ ਦੇ ਕਈ ਹਿੱਸਿਆਂ ਵਿਚ ਬੀਤੀ ਰਾਤ ਹੋਈ ਭਾਰੀ ਗੜ੍ਹੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਸਰਕਾਰ ਮੁੜ ਗਿਰਦਾਵਰੀ ਕਰਵਾਕੇ ਨੁਕਸਾਨ ਦੀ ਭਰਪਾਈ ਕਰੇਗੀ। ਇਹ ਗੱਲ ਪੰਜਾਬ ਦੇ ਖੇਤੀਬਾੜੀ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਬਾਅਦ ਕਹੀ। ਉਨ੍ਹਾਂ ਕਿਹਾ ਕਿ ਰਾਜ ਭਰ ਵਿਚ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਉ

ਨ੍ਹਾਂ ਦੇ ਨੁਕਸਾਨ ਦੀ ਭਰਪਾਈ ਰਾਜ ਸਰਕਾਰ ਕਰੇਗੀ। ਅੱਜ ਸ੍ਰੀ ਧਾਲੀਵਾਲ ਨੇ ਤੇੜਾ ਕਲਾਂ, ਭੋਏਵਾਲੀ, ਤੇਰੀ, ਚਮਿਆਰੀ, ਕਮਾਲਪੁਰਾ, ਮੁਕਾਮ ਅਤੇ ਖਾਨੋਵਾਲ ਦਾ ਦੌਰਾ ਕੀਤਾ ਅਤੇ ਨੁਕਸਾਨੀਆਂ ਗਈਆਂ ਫਸਲਾਂ, ਜਿਨ੍ਹਾਂ ਵਿੱਚ ਕਣਕ, ਚਾਰਾ, ਮੱਕੀ, ਸਬਜੀਆਂ, ਖਰਬੂਜੇ ਸ਼ਾਮਲ ਹਨ, ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਅੱਜ ਪੀੜਤ ਪਰਿਵਾਰਾਂ ਨੂੰ ਹੌਂਸਲਾ ਦੇਣ ਪੁੱਜੇ ਕੈਬਨਿਟ ਮੰਤਰੀ ਨੇ ਮੌਕੇ ਹਾਜ਼ਰ ਐੱਸਡੀਐੱਮ ਰਾਜੇਸ਼ ਸ਼ਰਮਾ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੀ ਗਿਰਦਾਵਰੀ ਦੋ ਦਿਨਾਂ ਵਿਚ ਪੂਰੀ ਕੀਤੀ ਜਾਵੇ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਮੁੱਖ ਖੇਤੀਬਾੜੀ ਅਧਿਕਾਰੀ ਜਤਿੰਦਰ ਸਿੰਘ ਗਿੱਲ, ਤਹਿਸੀਲਦਾਰ ਸ੍ਰੀਮਤੀ ਰੋਬਿਨਜੀਤ ਕੌਰ, ਡੀ ਐੱਸਪੀ ਸੰਜੀਵ ਕੁਮਾਰ, ਖੇਤੀਬਾੜੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


Source link

Check Also

ਘਨੌਲੀ: ਪਿੰਡ ਬਿੱਕੋਂ ’ਚ ਐੱਸਡੀਐੱਮ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਪਰਾਲੀ ਨਾ ਸਾੜਨ ਲਈ ਮੰਗਿਆ ਸਹਿਯੋਗ

ਜਗਮੋਹਨ ਸਿੰਘ ਘਨੌਲੀ, 27 ਸਤੰਬਰ ਅੱਜ ਇਥੋਂ ਨੇੜਲੇ ਪਿੰਡ ਬਿੱਕੋਂ ਵਿਖੇ ਐੱਸਡੀਐੱਮ ਰੂਪਨਗਰ ਹਰਬੰਸ ਸਿੰਘ …