Home / Punjabi News / ਪੰਜਾਬ ‘ਚ ਤਾਪਮਾਨ 45 ਡਿਗਰੀ ਪਹੁੰਚਿਆ → Ontario Punjabi News

ਪੰਜਾਬ ‘ਚ ਤਾਪਮਾਨ 45 ਡਿਗਰੀ ਪਹੁੰਚਿਆ → Ontario Punjabi News




ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅਗਲੇ 5 ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।ਇਸ ਦੇ ਨਾਲ ਹੀ ਕੱਲ੍ਹ ਸ਼ਾਮ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਰਿਹਾ, ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਸ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 39.0 ਡਿਗਰੀ ਸੈਲਸੀਅਸ ਸੀ, ਜਦੋਂ ਕਿ ਅੰਮ੍ਰਿਤਸਰ ਵਿੱਚ 41.3 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 41.0 ਡਿਗਰੀ ਸੈਲਸੀਅਸ ਸੀ। ਫ਼ਰੀਦਕੋਟ, ਰੋਪੜ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।






Previous articleਸ਼ਰਾਬ ਕਾਂਡ: ਹੁਣ ਤੱਕ 27 ਲੋਕਾਂ ਦੀ ਮੌਤ
Next articleਟਰੰਪ ਨੇ ਦਿਤਾ ਇਕ ਹੋਰ ਝਟਕਾ, ਐਨ.ਆਰ.ਆਈਜ਼ ਨੂੰ ਘਰ ਪੈਸੇ ਭੇਜਣੇ ਹੋਣਗੇ ਮਹਿੰਗਾ



Source link

Check Also

ਟਰੰਪ ਨੇ ਦਿਤਾ ਇਕ ਹੋਰ ਝਟਕਾ, ਐਨ.ਆਰ.ਆਈਜ਼ ਨੂੰ ਘਰ ਪੈਸੇ ਭੇਜਣੇ ਹੋਣਗੇ ਮਹਿੰਗਾ

ਅਮਰੀਕਾ ’ਚ ਵਸਦੇ ਭਾਰਤੀਆਂ ਨੂੰ ਹੁਣ ਆਪਣੇ ਘਰ ਪੈਸੇ ਭੇਜਣਾ ਮਹਿੰਗਾ …