
ਟ੍ਰਿਬਿਨ ਨਿਊਜ਼ ਸਰਵਿਸ
ਨਵੀਂ ਦਿੱਲੀ, 10 ਅਗਸਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਫੇਰ ਬਦਲ ਤੋਂ ਪਹਿਲਾਂ ਅਹਿਮ ਮੰਨਿਆ ਜਾ ਰਿਹਾ ਹੈ। ਕੈਪਟਨ ਦੇ ਪੁਰਾਣੇ ਵਿਰੋਧੀ ਨਵਜੋਤ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਦੀ ਕਾਂਗਰਸ ਮੁਖੀ ਨਾਲ ਪਹਿਲੀ ਮੁਲਾਕਾਤ ਸੀ।
Source link