Home / Punjabi News / ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨਾਲ ਮਿਲ ਕੇ ਕੰਮ ਕਰਾਂਗਾ: ਸਿੱਧੂ

ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨਾਲ ਮਿਲ ਕੇ ਕੰਮ ਕਰਾਂਗਾ: ਸਿੱਧੂ

ਚੰਡੀਗੜ੍ਹ, 19 ਜੁਲਾਈਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਉੱਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਅੱਜ ਕਿਹਾ ਕਿ ਉਹ ਸੂਬੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਜ਼ਿਆਦਾ ਕੰਮ ਕਰਨਗੇ। ਸ੍ਰੀ ਸਿੱਧੂ ਨੇ ਸੁਨੀਲ ਜਾਖੜ ਦੀ ਜਗ੍ਹਾ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਦੇ ਬਾਵਜੂਦ ਸਿੱਧੂ ਨੂੰ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਿੱਧੂ ਨੇ ਟਵੀਟ ਕੀਤਾ, ”ਅੱਜ ਤੋਂ ਸਾਨੂੰ ਸਾਰਿਆਂ ਨੂੰ ਇਕ ਹੀ ਸੁਫ਼ਨੇ ਲਈ ਅੱਗੇ ਵਧ ਕੇ ਕੰਮ ਕਰਨਾ ਅਤੇ ਪੰਜਾਬ ਵਿਚ ਕਾਂਗਰਸ ਦੇ ਜੇਤੂ ਕਿਲ੍ਹੇ ਨੂੰ ਮਜ਼ਬੂਤ ਕਰਨਾ ਹੈ।” ਉਨ੍ਹਾਂ ਇਕ ਹੋਰ ਟਵੀਟ ਵਿਚ ਕਿਹਾ ਕਿ ਜਿੱਤੇਗਾ ਪੰਜਾਬ ਮਿਸ਼ਨ ਨੂੰ ਪੂਰਾ ਕਰਨ ਲਈ ਉਹ ਪੰਜਾਬ ਵਿਚ ਕਾਂਗਰਸ ਪਰਿਵਾਰ ਦੇ ਹਰੇਕ ਮੈਂਬਰ ਦੇ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਦਾ ਉਦੇਸ਼ ਕਾਂਗਰਸ ਹਾਈਕਮਾਨ ਦੇ 18 ਸੂਤਰੀ ਏਜੰਡੇ ਤੇ ਪੰਜਾਬ ਮਾਡਲ ਰਾਹੀਂ ਲੋਕਾਂ ਦੀ ਸ਼ਕਤੀ ਨੂੰ ਉਨ੍ਹਾਂ ਨੂੰ ਵਾਪਸ ਮੋੜਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਫ਼ਰ ਅਜੇ ਸ਼ੁਰੂ ਹੋਇਆ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਟਵਿਟਰ ਉੱਤੇ ਆਪਣੇ ਪਿਤਾ ਤੇ ਸਾਬਕਾ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਸਿਰਫ਼ ਕੁਝ ਲੋਕਾਂ ਵਿਚਾਲੇ ਨਹੀਂ ਬਲਕਿ ਸਾਰਿਆਂ ਦੇ ਨਾਲ ਖੁਸ਼ਹਾਲੀ, ਵਿਸ਼ੇਸ਼ ਅਧਿਕਾਰ ਤੇ ਸੁਤੰਤਰਤਾ ਸਾਂਝੀ ਕਰਨ ਲਈ ਉਨ੍ਹਾਂ ਦੇ ਪਿਤਾ ਜੋ ਕਿ ਕਾਂਗਰਸ ਦੇ ਇਕ ਵਰਕਰ ਸਨ, ਨੇ ਇਕ ਸ਼ਾਹੀ ਜ਼ਿੰਦਗੀ ਛੱਡ ਕੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਹਿੱਸਾ ਲਿਆ। ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਭਗਤੀ ਕੰਮਾਂ ਲਈ ਮੌਤ ਦੀ ਸਜ਼ਾ ਦਿੱਤੀ ਗਈ ਸੀ, ਕਿੰਗ ਐਮਨੈਸਟੀ ਤੋਂ ਰਾਹਤ ਮਿਲੀ ਅਤੇ ਉਹ ਡੀਸੀਸੀ ਦੇ ਪ੍ਰਧਾਨ, ਵਿਧਾਇਕ, ਐੱਮਐੱਲਸੀ ਤੇ ਐਡਵੋਕੇਟ ਜਨਰਲ ਬਣੇ। -ਪੀਟੀਆਈ


Source link

Check Also

ਨੋਏਲ ਟਾਟਾ ਬਣੇ ਟਾਟਾ ਟਰੱਸਟ ਦੇ ਚੇਅਰਮੈਨ → Ontario Punjabi News

ਰਤਨ ਟਾਟਾ ਦੀ ਮੌਤ ਤੋਂ ਬਾਅਦ ਸਮੂਹ ਦੇ ਸਭ ਤੋਂ ਵੱਡੇ …