Home / Punjabi News / ਪੰਜਾਬ ਵਿਧਾਨ ਸਭਾ ਚੋਣਾਂ : ਭਾਜਪਾ ਨੇ ਲਗਾਇਆ ਨਵਾਂ ਸੂਬਾ ਇੰਚਾਰਜ

ਪੰਜਾਬ ਵਿਧਾਨ ਸਭਾ ਚੋਣਾਂ : ਭਾਜਪਾ ਨੇ ਲਗਾਇਆ ਨਵਾਂ ਸੂਬਾ ਇੰਚਾਰਜ

ਪੰਜਾਬ ਵਿਧਾਨ ਸਭਾ ਚੋਣਾਂ : ਭਾਜਪਾ ਨੇ ਲਗਾਇਆ ਨਵਾਂ ਸੂਬਾ ਇੰਚਾਰਜ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਮੇਤ 5 ਹੋਰ ਸੂਬਿਆਂ ਵਿੱਚ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਨੇ ਬੁੱਧਵਾਰ ਨੂੰ ਪੰਜ ਰਾਜਾਂ ‘ਚ ਪਾਰਟੀ ਦੇ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਪੰਜਾਬ ਦੀ ਜ਼ਿੰਮੇਵਾਰੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਦਿੱਤੀ ਹੈ। ਉੱਥੇ ਹੀ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਉੱਤਰ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਹੈ। ਭਾਜਪਾ ਨੇ ਪ੍ਰਧਾਨ ਸਮੇਤ 8 ਕੇਂਦਰੀ ਮੰਤਰੀਆਂ ਨੂੰ ਯੂਪੀ ਵਿੱਚ ਤਾਇਨਾਤ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਮੀਨਾਕਸ਼ੀ ਲੇਖੀ ਦੇ ਨਾਲ ਸੰਸਦ ਮੈਂਬਰ ਵਿਨੋਦ ਚਾਵੜਾ ਨੂੰ ਵਿਧਾਨ ਸਭਾ ਚੋਣਾਂ ਲਈ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਉੱਤਰਾਖੰਡ ਦੇ ਮੁੱਖ ਇੰਚਾਰਜ ਹੋਣਗੇ। ਲੌਕੇਟ ਚੈਟਰਜੀ ਅਤੇ ਸਰਦਾਰ ਆਰਪੀ ਸਿੰਘ ਸਹਿ-ਇੰਚਾਰਜ ਦੀ ਭੂਮਿਕਾ ਵਿੱਚ ਹੋਣਗੇ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਗੋਆ ਅਤੇ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਮਨੀਪੁਰ ਦੇ ਇੰਚਾਰਜ ਹੋਣਗੇ।


Source link

Check Also

ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ਤੋਂ ਤਬਦੀਲ ਹੋਣਗੇ ਕੱਟੜ ਦਹਿਸ਼ਤਗਰਦ

ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ਤੋਂ ਤਬਦੀਲ ਹੋਣਗੇ ਕੱਟੜ ਦਹਿਸ਼ਤਗਰਦ

ਜੰਮੂ, 22 ਅਕਤੂਬਰ ਜੰਮੂ-ਕਸ਼ਮੀਰ ਵਿੱਚ ਅਤਿਵਾਦ ਦੀਆਂ ਘਟਨਾਵਾਂ ਵਧ ਗਈਆਂ ਹਨ ਜਿਸ ਨੂੰ ਰੋਕਣ ਲਈ …