
ਮੋਹਾਲੀ – ਪੱਤਰਕਾਰ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਦੇ ਕਤਲ ਦੇ ਮਾਮਲੇ ਨੂੰ ਪੁਲਿਸ ਨੇ ਆਖਿਰਕਾਰ ਸੁਲਝਾ ਲਿਆ ਹੈ| ਇਸ ਸਬੰਧੀ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ| ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਦੋਹਰੇ ਕਤਲਕਾਂਡ ਨੂੰ ਗੌਰਵ ਨਾਮਕ ਇਕ ਨੌਜਵਾਨ ਨੇ ਅੰਜਾਮ ਦਿੱਤਾ ਹੈ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ| ਦੋਸ਼ੀ ਉਤਰ ਪ੍ਰਦੇਸ਼ ਦੇ ਸ਼ਹਿਰ ਬੁਲੰਦਸ਼ਹਿਰ ਦਾ ਰਹਿਣ ਵਾਲਾ ਹੈ| ਪੁਲਿਸ ਨੇ ਦੋਸ਼ੀ ਕੋਲੋਂ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਹੈ|
ਦੱਸਣਯੋਗ ਹੈ ਕਿ ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਉਨ੍ਹਾਂ ਦੇ ਮਾਤਾ ਦਾ 23 ਸਤੰਬਰ ਨੂੰ ਮੋਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਕਤਲ ਕਰ ਦਿੱਤਾ ਗਿਆ ਸੀ| ਕੁਝ ਦਿਨ ਪਹਿਲਾਂ ਪੁਲਿਸ ਵੱਲੋਂ 5 ਸ਼ੱਕੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਸਨ|