ਬਠਿੰਡਾ : ਬਠਿੰਡਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਕੈਬਨਿਟ ਮੰਤਰੀ ਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਵਿਚ ਵੱਡਾ ਰੋਡ ਸ਼ੋਅ ਕੱਢਿਆ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨਵਜੋਤ ਸਿੱਧੂ ਨੇ ਨਿਸ਼ਾਨੇ ‘ਤੇ ਬਾਦਲ ਪਰਿਵਾਰ ਰਿਹਾ।
ਦੱਸ ਦੇਈਏ ਕਿ ਬੀਤੀ 14 ਮਈ ਨੂੰ ਵੀ ਨਵਜੋਤ ਸਿੰਘ ਸਿੱਧੂ ਵੱਲੋਂ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਰੈਲੀ ਕੀਤੀ ਗਈ ਸੀ। ਉਦੋਂ ਸਿੱਧੂ ਨੇ ਵਚਨ ਦਿੱਤਾ ਸੀ ਕਿ ਉਹ ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ ਅਤੇ ਕੈਪਟਨ ਸਾਬ੍ਹ ਲਈ 17 ਮਈ ਨੂੰ ਇਕ ਵਾਰ ਫਿਰ ਬਠਿੰਡਾ ਦੀ ਧਰਨ ‘ਤੇ ਆਉਣਗੇ ਅਤੇ ਬਾਦਲਾਂ ਦਾ ਤਖਤਾ ਪਲਟ ਕਰ ਕੇ ਜਾਣਗੇ। ਉਸ ਸਮੇਂ ਉਨ੍ਹਾਂ ਨਾਲ ਪ੍ਰਿਅੰਕਾ ਗਾਂਧੀ, ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਕਾਂਗਰਸੀ ਆਗੂ ਮੌਜੂਦ ਸਨ।
Check Also
ਜੰਮੂ ਕਸ਼ਮੀਰ: ਪੁਣਛ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ
ਜੰਮੂ, 13 ਸਤੰਬਰ ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁਣਛ ਵਿੱਚ ਸੁਰੱਖਿਆ ਬਲਾਂ ਦੇ ਅਤਿਵਾਦੀਆਂ ਨਾਲ …