Breaking News
Home / Punjabi News / ਬਰਤਾਨੀਆ ਵੱਲੋਂ ਪਰਵਾਸੀਆਂ ’ਤੇ ਸਖ਼ਤੀ ਦੀ ਤਿਆਰੀ → Ontario Punjabi News

ਬਰਤਾਨੀਆ ਵੱਲੋਂ ਪਰਵਾਸੀਆਂ ’ਤੇ ਸਖ਼ਤੀ ਦੀ ਤਿਆਰੀ → Ontario Punjabi News




ਈਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਨਵੇਂ ਨੀਤੀਗਤ ਉਪਾਅ ਦਾ ਐਲਾਨ ਕੀਤਾ ਜਿਸ ’ਚ ਨਾਗਰਿਕਤਾ ਦੇ ਚਾਹਵਾਨ ਪਰਵਾਸੀਆਂ ਲਈ ਉਡੀਕ ਦੀ ਮਿਆਦ ਪੰਜ ਸਾਲ ਤੋਂ ਵਧਾ ਦੇ 10 ਸਾਲ ਕਰਨਾ ਸ਼ਾਮਲ ਹੈ। ਇਸ ਕਦਮ ਦਾ ਮਕਸਦ ਅਗਲੇ ਪੰਜ ਸਾਲਾਂ ਅੰਦਰ ਪਰਵਾਸੀਆਂ ਦੀ ਗਿਣਤੀ ’ਚ ਜ਼ਿਕਰਯੋਗ ਕਮੀ ਲਿਆਉਣਾ ਹੈ। ਨਵੇਂ ਨਿਯਮਾਂ ’ਚ ਪਰਵਾਸੀਆਂ ਲਈ ਅੰਗਰੇਜ਼ੀ ਦੇ ਉੱਚ ਪੈਮਾਨੇ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਇਸ ਨਾਲ ਭਾਰਤ ਸਮੇਤ ਹੋਰ ਮੁਲਕਾਂ ਦੇ ਪਰਵਾਸੀ ਪ੍ਰਭਾਵਿਤ ਹੋਣਗੇ।
ਲੇਬਰ ਪਾਰਟੀ ਦੀ ਸਰਕਾਰ ਵੱਲੋਂ ਪਰਵਾਸ ਬਾਰੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਵ੍ਹਾਈਟ ਪੇਪਰ ਨੂੰ ਸੰਸਦ ’ਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਡਾਊਨਿੰਗ ਸਟਰੀਟ (ਪ੍ਰਧਾਨ ਮੰਤਰੀ ਦੀ ਰਿਹਾਇਸ਼) ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਟਾਰਮਰ ਨੇ ਪਿਛਲੀ ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ’ਤੇ ਸਰਹੱਦਾਂ ਖੁੱਲ੍ਹੀਆਂ ਰੱਖ ਕੇ ‘ਗੜਬੜੀ’ ਕਰਨ ਦਾ ਦੋਸ਼ ਲਾਇਆ। ਸਟਾਰਮਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੀ ਸਖਤ ਪਰਵਾਸ ਨੀਤੀ ਬਣਾਏਗੀ ਜੋ ‘ਕੰਟਰੋਲ ਹੇਠ, ਚੋਣਵੀਂ ਤੇ ਨਿਰਪੱਖ’ ਹੋਵੇਗੀ। ਸਟਾਰਮਰ ਨੇ ਕਿਹਾ, ‘ਇਸ ਯੋਜਨਾ ਦਾ ਮਤਲਬ ਹੈ ਕਿ ਪਰਵਾਸੀਆਂ ਦੀ ਗਿਣਤੀ ਘਟੇਗੀ।’ ਉਨ੍ਹਾਂ ਵ੍ਹਾਈਟ ਪੇਪਰ ਦਾ ਹਵਾਲਾ ਦਿੰਦਿਆਂ ਕਿਹਾ, ‘ਪਰਵਾਸ ਪ੍ਰਣਾਲੀ ਦੇ ਹਰ ਖੇਤਰ ਨੂੰ ਸਖ਼ਤ ਕੀਤਾ ਜਾਵੇਗਾ ਤਾਂ ਜੋ ਸਾਡਾ ਕੰਟਰੋਲ ਵੱਧ ਹੋਵੇ। ਨਿਰਪੱਖ ਨਿਯਮਾਂ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ।’ ਨਵੇਂ ਸਿਸਟਮ ਨਾਲ ਬਰਤਾਨੀਆ ’ਚ ਪੰਜ ਸਾਲ ਤੱਕ ਰਹਿਣ ਵਾਲੇ ਭਾਰਤੀਆਂ ਸਮੇਤ ਕਿਸੇ ਵੀ ਵਿਅਕਤੀ ਲਈ ਆਪਣੇ ਆਪ ਵਸਣ ਤੇ ਨਾਗਰਿਕਤਾ ਪ੍ਰਾਪਤ ਕਰਨ ਦੀ ਮੌਜੂਦਾ ਪ੍ਰਣਾਲੀ ਖਤਮ ਹੋ ਜਾਵੇਗੀ। ਇਸ ਦੀ ਥਾਂ ਪਰਵਾਸੀਆਂ ਨੂੰ ਸਥਾਈ ਰਿਹਾਇਸ਼ ਲਈ ਅਰਜ਼ੀ ਦੇਣ ਤੋਂ ਪਹਿਲਾਂ ਬਰਤਾਨੀਆ ’ਚ ਇੱਕ ਦਹਾਕਾ ਬਿਤਾਉਣਾ ਪਵੇਗਾ, ਜਦੋਂ ਤੱਕ ਕਿ ਉਹ ‘ਅਰਥਚਾਰੇ ਤੇ ਸਮਾਜ ’ਚ ਅਸਲ ਤੇ ਸਥਾਈ ਯੋਗਦਾਨ’ ਨਾ ਦਿਖਾ ਦੇਣ।






Previous articleਮਜੀਠਾ ਨੇੜਲੇ ਪਿੰਡ ‘ਚ 8 ਜਣਿਆਂ ਦੀ ਮੌਤ ਦੀ ਖ਼ਬਰ
Next articlePM ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ



Source link

Check Also

ਮਜੀਠਾ ਨੇੜਲੇ ਪਿੰਡ ‘ਚ 8 ਜਣਿਆਂ ਦੀ ਮੌਤ ਦੀ ਖ਼ਬਰ

ਮਜੀਠਾ ਨੇੜਲੇ ਪਿੰਡ ‘ਚ 8 ਜਣਿਆਂ ਦੀ ਮੌਤ ਦੀ ਖ਼ਬਰ ਅੰਮ੍ਰਿਤਸਰ ਜਿਲ੍ਹੇ ਵਿੱਚ ਮਜੀਠਾ ਇਲਾਕੇ …