
ਚੰਡੀਗੜ – ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਅੱਜ ਫਰੀਦਕੋਟ ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜਣ ਦਾ ਹੁਕਮ ਸੁਣਾਇਆ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਐੱਸ.ਆਈ.ਟੀ ਵਲੋਂ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਉਹਨਾਂ ਦੇ ਹੁਸ਼ਿਆਰਪੁਰ ਦੇ ਨਿਵਾਸ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹਨਾਂ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਸੀ।