Home / World / Punjabi News / ਬਾਦਲਾਂ ਨੂੰ ਸੱਤਾ ‘ਚ ਬਾਹਰ ਹੋ ਕੇ ਹੀ ਕਿਉਂ ਯਾਦ ਆਉਂਦੇ ਹਨ ਚੰਡੀਗੜ੍ਹ ਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ : ਪ੍ਰੋ. ਬਲਜਿੰਦਰ ਕੌਰ

ਬਾਦਲਾਂ ਨੂੰ ਸੱਤਾ ‘ਚ ਬਾਹਰ ਹੋ ਕੇ ਹੀ ਕਿਉਂ ਯਾਦ ਆਉਂਦੇ ਹਨ ਚੰਡੀਗੜ੍ਹ ਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ : ਪ੍ਰੋ. ਬਲਜਿੰਦਰ ਕੌਰ

ਬਾਦਲ ਅਤੇ ਕੈਪਟਨ ਨੇ ਹਮੇਸ਼ਾ ਪੰਜਾਬ ਦੇ ਲਟਕਦੇ ਰਿਵਾਇਤੀ ਮੁੱਦਿਆਂ ‘ਤੇ ਰਾਜਨੀਤਿਕ ਰੋਟੀਆਂ ਸੇਕੀਆਂ
ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਕੌਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੱਤਾ ਹੱਥ ਵਿਚੋਂ ਖਿਸਕਦਿਆਂ ਹੀ ਬਾਦਲਾਂ ਨੂੰ ਪਾਣੀ, ਪੰਜਾਬੀ ਬੋਲਦੇ ਇਲਾਕੇ, ਐਸ.ਵਾਈ.ਐਲ ਅਤੇ ਚੰਡੀਗੜ੍ਹ ਵਰਗੇ ਮੁੱਦੇ ਯਾਦ ਆ ਜਾਂਦੇ ਹਨ। ਪ੍ਰਕਾਸ਼ ਸਿੰਘ ਬਾਦਲ ਦੁਆਰਾ ਮਾਘੀ ਦੇ ਮੇਲੇ ਦੌਰਾਨ ਦਿੱਤੇ ਭਾਸ਼ਣ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਾਦਲ ਸਟੇਜਾਂ ਤੋਂ ਖੜ ਕੇ ਇਨ੍ਹਾਂ ਮੁੱਦਿਆਂ ਨੂੰ ਚੁੱਕਦੇ ਹਨ, ਜੇਕਰ ਸਿਆਸੀ ਰੋਟੀਆਂ ਨਾ ਸੇਕ ਕੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਂਦਾ ਤਾਂ ਇਹ ਕਦੋਂ ਦੇ ਹੱਲ ਹੋ ਜਾਂਦੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਪੰਜਾਬ ਦੀ ਹੋਈ ਦੁਰਦਸ਼ਾ ਲਈ ਬਰਾਬਰ ਦੀ ਜ਼ਿੰਮੇਵਾਰ ਹਨ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਾਦਲਾਂ ਨੇ ਲੰਬੇ ਸਮੇਂ ਤੱਕ ਪੰਜਾਬ ਦੀ ਸੱਤਾ ਉੱਤੇ ਕਬਜ਼ਾ ਰੱਖਿਆ ਹੈ, ਪਰੰਤੂ ਕਦੇ ਵੀ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦਾ ਹੀਲਾ ਨਹੀਂ ਕੀਤਾ ਬਲਕਿ ਆਪਣੇ ਸਿਆਸੀ ਫ਼ਾਇਦੇ ਲਈ ਇਨ੍ਹਾਂ ਮੁੱਦਿਆਂ ਨੂੰ ਹਮੇਸ਼ਾ ਲਟਕਾ ਕੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਦਿਆਂ ਲਈ ਗੰਭੀਰ ਹੁੰਦੇ ਤਾਂ ਅੱਜ ਪੰਜਾਬ ਦਾ ਇਨ੍ਹਾਂ ਬੁਰਾ ਹਾਲ ਨਾ ਹੁੰਦਾ ਅਤੇ ਨਾ ਹੀ ਲੋਕ ਅਕਾਲੀ ਦਲ ਨੂੰ ਨਫ਼ਰਤ ਕਰਦੇ।
ਪ੍ਰੋ. ਬਲਜਿੰਦਰ ਕੌਰ ਨੇ ਪੁੱਛਿਆ ਕਿ ਸੱਤਾ ਵਿਚੋਂ ਬਾਹਰ ਹੁੰਦਿਆਂ ਹੀ ਬਾਦਲਾਂ ਨੂੰ ਪੰਜਾਬ ਦੇ ਮੁੱਦੇ ਕਿਉਂ ਯਾਦ ਆਉਂਦੇ ਹਨ? ਪ੍ਰਕਾਸ਼ ਸਿੰਘ ਬਾਦਲ ਤੋਂ ਸਵਾਲ ਕਰਦਿਆਂ ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਦੱਸ ਸਕਦੇ ਹਨ ਕਿ ਜਿਸ ਸਮੇਂ ਪੰਜਾਬ ਵਿਚ ਅਕਾਲੀ-ਭਾਜਪਾ, ਰਾਜਸਥਾਨ ਅਤੇ ਹਰਿਆਣਾ ਵਿਚ ਭਾਜਪਾ ਅਤੇ ਇੱਥੋਂ ਤੱਕ ਕੀ ਕੇਂਦਰ ਵਿਚ ਵੀ ਅਕਾਲੀ-ਭਾਜਪਾ ਸਰਕਾਰ ਸੀ ਤਾਂ ਉਸ ਸਮੇਂ ਇਨ੍ਹਾਂ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਦਾ ਕੋਈ ਸੁਹਿਰਦ ਯਤਨ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਦਲ ਦਾ ਪੰਜਾਬ ਪ੍ਰਤੀ ਪਿਆਰ ਸਿਰਫ਼ ਢੌਂਗ ਮਾਤਰ ਹੀ ਹੈ ਅਤੇ ਉਨ੍ਹਾਂ ਦਾ ਮੁੱਖ ਮੰਤਵ ਸਿਰਫ਼ ਸੱਤਾ ਹਾਸਿਲ ਕਰਨਾ ਹੈ।
ਪ੍ਰੋ. ਕੌਰ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ ਹੀ ਪੰਜਾਬ ਕੋਲੋਂ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕੇ, ਪਾਣੀ ਅਤੇ ਹੋਰ ਸਰੋਤ ਖੋਹ ਲਏ ਗਏ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਦਿਆਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਜਿਸ ਤਰ੍ਹਾਂ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਲੋਕਾਂ ਨੂੰ ਸੁਵਿਧਾਵਾਂ ਦੇਣ ਵਾਲੀਆਂ ਯੋਜਨਾਵਾਂ ਚਲਾਈਆਂ ਹਨ ਉਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਇਹ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

Check Also

ਗੁਆਂਢ ‘ਚ ਹਮਲਾਵਰ ਕਾਰਵਾਈ ਨੇ ਦਿਖਾਈ ਭਾਰਤੀ ਫੌਜ ਦੀ ਤਾਕਤ: ਰਾਜਨਾਥ ਸਿੰਘ

ਨਵੀਂ ਦਿੱਲੀ—ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਵਾਈ ਫੌਜ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਗੁਆਂਢ …

WP2Social Auto Publish Powered By : XYZScripts.com