

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਸੋਮਵਾਰ, 31 ਜਨਵਰੀ ਤੱਕ ਸੁਰੱਖਿਆ ਦਿੱਤੀ ਹੈ। ਚੀਫ ਜਸਟਿਸ ਆਫ ਇੰਡੀਆ ਐੱਨਵੀ ਰਮਨਾ ਦੀ ਅਗਵਾਈ ਵਿੱਚ ਤਿੰਨ ਜੱਜਾਂ ਦੀ ਬੈਂਚ ਨੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਸੋਮਵਾਰ ਤੱਕ ਰੋਕ ਲਗਾਈ ਹੈ।
ਦਰਅਸਲ, ਡਰੱਗਜ਼ ਕੇਸ ਵਿੱਚ ਐੱਫਆਈਆਰ ਦਰਜ ਹੋਣ ਮਗਰੋਂ ਮਜੀਠੀਆ ਅਗਾਊਂ ਜ਼ਮਾਨਤ ’ਤੇ ਚੱਲ ਰਹੇ ਸਨ। ਪਰ 24 ਜਨਵਰੀ ਨੂੰ ਹਾਈ ਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਸੀ।ਜਿਸ ਤੋਂ ਬਾਅਦ 25 ਜਨਵਰੀ ਨੂੰ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਗਈ।
The post ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ first appeared on Punjabi News Online.
Source link