ਨਵੀਂ ਦਿੱਲੀ, 10 ਮਾਰਚ
ਅਗਨੀਪਥ ਯੋਜਨਾ ਨੂੰ ਉਤਸ਼ਾਹਤ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਵਿੱਚ ਖਾਲੀ ਆਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇ ਨਾਲ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ 9 ਮਾਰਚ ਤੋਂ ਲਾਗੂ ਹੋਵੇਗਾ। ਮੰਤਰਾਲੇ ਨੇ ਕਿਹਾ ਕਿ ਸਾਬਕਾ ਅਗਨੀਵੀਰਾਂ ਦੇ ਪਹਿਲੇ ਬੈਚ ਦੇ ਉਮੀਦਵਾਰਾਂ ਲਈ ਉਪਰਲੀ ਉਮਰ ਸੀਮਾ ਪੰਜ ਸਾਲ ਤੱਕ ਢਿੱਲ ਦਿੱਤੀ ਜਾਵੇਗੀ, ਦੂਜੇ ਬੈਚਾਂ ਦੇ ਉਮੀਦਵਾਰਾਂ ਲਈ ਇਹ ਸੀਮਾ ਤਿੰਨ ਸਾਲ ਤੱਕ ਢਿੱਲ ਦਿੱਤੀ ਜਾਵੇਗੀ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਅਗਨੀਵੀਰਾਂ ਨੂੰ ਸਰੀਰਕ ਕੁਸ਼ਲਤਾ ਟੈਸਟ ਤੋਂ ਵੀ ਛੋਟ ਦਿੱਤੀ ਜਾਵੇਗੀ।
Source link