
ਚੰਡੀਗਡ਼ – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਮਿਤੀ 14 ਫਰਵਰੀ ਨੂੰ ਦੁਪਿਹਰ 12 ਵਜੇ ਚੰਡੀਗਡ਼ ਵਿਖੇ ਇੱਕ ਜਰੂਰੀ ਮੀਟਿੰਗ ਬੁਲਾ ਲਈ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ 26 ਫਰਵਰੀ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖਕੇ ਇਹ ਮੀਟਿੰਗ ਬੁਲਾਈ ਗਈ ਹੈ। ਉਹਨਾਂ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ, ਸੈਕਟਰ 28 ਚੰਡੀਗਡ਼ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਬੁਲਾਇਆ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਬੀਬੀਆਂ ਦੀਆਂ ਦਿੱਲੀ ਵਿਖੇ ਚੋਣਾਂ ਵਿੱਚ ਡਿਊਟੀਆਂ ਲਗਾਈਆਂ ਜਾਣਗੀਆਂ। ਉਹਨਾਂ ਸਮੂਹ ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਨੂੰ ਸਮੇ ਸਿਰ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ।