
ਜਸਟਿਸ ਰਣਜੀਤ ਸਿੰਘ ਗਿੱਲ (ਸੇਵਾਮੁਕਤ), ਜਿਨ੍ਹਾਂ ਨੇ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ, ਨੇ ਬੇਅਦਬੀ ਦੀ ਸਾਜ਼ਿਸ਼ ਰਚਣ ਅਤੇ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰਾ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਗੋਲੀਬਾਰੀ ਲਈ ਤੱਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਜ਼ਿੰਮੇਦਾਰ ਠਹਿਰਾਇਆ। ਉਨ੍ਹਾਂ ਨੇ ਇਹ ਟਿੱਪਣੀਆਂ ਕੇਸਾਂ ਦੀ ਜਾਂਚ ‘ਤੇ ਆਧਾਰਿਤ ਆਪਣੀ ਕਿਤਾਬ ‘ਦਿ ਸੇਕਰੀਲੇਜ’ ਦੇ ਰਿਲੀਜ਼ ਮੌਕੇ ਕੀਤੀਆਂ। ਉਨ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ‘ਤੇ ਵੀ ਆਪਣੀ ਰਿਪੋਰਟ ‘ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ। ਚੋਣਾਂ ਨੇੜੇ ਕਿਤਾਬ ਦੇ ਰਿਲੀਜ਼ ਦੇ ਸਮੇਂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੋਈ ਸਿਆਸੀ ਉਦੇਸ਼ ਨਹੀਂ ਹੈ। ਇਹ ਮਹਿਜ਼ ਇਤਫ਼ਾਕ ਹੈ ਕਿ ਕਿਤਾਬ ਹੁਣ ਰਿਲੀਜ਼ ਹੋਈ ਹੈ। ਇਸ ਨੂੰ ਪਹਿਲਾਂ ਰਿਲੀਜ਼ ਕਰਨਾ ਚਾਹੁੰਦੇ ਸੀ ਪਰ ਤਕਨੀਕੀ ਸਮੱਸਿਆਵਾਂ ਸਨ।
The post ਬੇਅਦਬੀ ਸਾਜ਼ਿਸ਼ ਲਈ ਡੇਰਾ ਪੈਰੋਕਾਰ ਤੇ ਗੋਲੀਬਾਰੀ ਲਈ ਸੈਣੀ ਤੇ ਬਾਦਲ ਜ਼ਿੰਮੇਦਾਰ : ਜਸਟਿਸ ਗਿੱਲ first appeared on Punjabi News Online.
Source link