
ਸ਼੍ਰੀਨਗਰ— ਕਸ਼ਮੀਰ ਦੇ ਬੜਗਾਮ ਜ਼ਿਲੇ ‘ਚ ਮੰਗਲਵਾਰ ਸਵੇਰੇ ਅੱਤਵਾਦੀਆਂ ਨੇ ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਸਾਬਕਾ ਮੰਤਰੀ ਅਬਦੁਲ ਰਹੀਮ ਰਾਠੋਰ ਦੇ ਘਰ ‘ਤੇ ਹਮਲਾ ਕੀਤਾ। ਇਹ ਹਮਲਾ ਉੱਥੇ ਤਾਇਨਾਤ ਸੁਰੱਖਿਆ ਕਰਮੀਆਂ ਤੋਂ ਰਾਇਫਲ ਖੋਹਣ ਦੇ ਮਕਸਦ ਨਾਲ ਕੀਤਾ ਗਿਆ ਸੀ। ਅਧਿਕਾਰਿਕ ਸੂਤਰਾਂ ਨੇ ਦੱਸਿਆ ਹੈ ਕਿ ਬਾਂਦੀਪੋਰਾ ‘ਚ ਮੰਗਲਵਾਰ ਸਵੇਰੇ ਅੱਤਵਾਦੀਆਂ ਨੇ ਰਾਠੋਰ ਦੇ ਘਰ ‘ਤੇ ਗੋਲੀਬਾਰੀ ਕੀਤੀ। ਉੱਥੇ ਤਾਇਨਾਤ ਸੁਰੱਖਿਆ ਕਰਮੀਆਂ ਨੇ ਗੋਲੀਬਾਰੀ ਦਾ ਕਰਾਰਾ ਜਵਾਬ ਦਿੱਤਾ ਅਤੇ ਇਸ ਨਾਲ ਹਮਲੇ ਨੂੰ ਅਸਫਲ ਕਰ ਦਿੱਤਾ ਗਿਆ। ਇਸ ਗੋਲੀਬਾਰੀ ਤੋਂ ਬਾਅਦ ਅੱਤਵਾਦੀ ਉੱਥੋਂ ਭੱਜਣ ਨੂੰ ਮਜ਼ਬੂਰ ਹੋ ਗਏ। ਹਮਲੇ ਦੇ ਸਮੇਂ ਰਾਠੋਰ ਆਪਣੇ ਘਰ ‘ਤੇ ਨਹੀਂ ਸੀ ਅਤੇ ਇਸ ‘ਚ ਕਿਸੇ ਨੂੰ ਵੀ ਕੋਈ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।