
ਵਾਸ਼ਿੰਗਟਨ, 12 ਮਈ
ਅਮਰੀਕਾ ਨੇ ਚੀਨੀ ਰਾਜਦੂਤ ਦੇ ਉਸ ਬਿਆਨ ਦਾ ਨੋਟਿਸ ਲਿਆ ਹੈ ਜਿਸ ਵਿਚ ਉਸ ਨੇ ਕਿਹਾ ਸੀ ਕਿ ਬੰਗਲਾਦੇਸ਼ ਨੂੰ ‘ਕੁਆਡ’ ਗੱਠਜੋੜ ਦਾ ਹਿੱਸਾ ਨਹੀਂ ਬਣਨਾ ਚਾਹੀਦਾ। ਜੇਕਰ ਉਹ ਅਜਿਹਾ ਕਰਦਾ ਹੈ ਤਾਂ ਬੰਗਲਾਦੇਸ਼ ਤੇ ਚੀਨ ਦੇ ਰਿਸ਼ਤੇ ਖਰਾਬ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਭਾਰਤ, ਅਮਰੀਕਾ, ਜਪਾਨ ਤੇ ਆਸਟਰੇਲੀਆ ‘ਕੁਆਡ’ ਦਾ ਹਿੱਸਾ ਹਨ। ਇਹ ਗੱਠਜੋੜ ਇਨ੍ਹਾਂ ਮੁਲਕਾਂ ਨੇ ਭਾਰਤੀ-ਪ੍ਰਸ਼ਾਂਤ ਖੇਤਰ ‘ਚ ਤਾਲਮੇਲ ਕਰਨ ਲਈ ਬਣਾਇਆ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਨੈੱਡ ਪ੍ਰਾਈਸ ਨੇ ਮੀਡੀਆ ਨੂੰ ਦੱਸਿਆ ਕਿ ਅਮਰੀਕਾ ਦੇ ਬੰਗਲਾਦੇਸ਼ ਨਾਲ ਬਹੁਤ ਮਜ਼ਬੂਤ ਸਬੰਧ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਬੰਗਲਾਦੇਸ਼ ਦੀ ਖ਼ੁਦਮੁਖਤਿਆਰੀ ਦਾ ਸਤਿਕਾਰ ਕਰਦਾ ਹੈ ਤੇ ਮੁਲਕ ਆਪਣੇ ਪੱਧਰ ਉਤੇ ਵਿਦੇਸ਼ ਨੀਤੀ ਦੇ ਫ਼ੈਸਲੇ ਲੈਣ ਲਈ ਆਜ਼ਾਦ ਹੈ। -ਪੀਟੀਆਈ
Source link