
ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਕੱਲ੍ਹ 30 ਜਨਵਰੀ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਥਾਪੇ ਜਾਣਗੇ। ਚੰਡੀਗੜ੍ਹ ਵਿਖੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਇੱਕ ਸਾਦੇ ਸਮਾਗਮ ਦੌਰਾਨ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਪੰਜਾਬ ਦੀ ਕਮਾਨ ਸੌਂਪੀ ਜਾਵੇਗੀ।
ਪਿਛਲੀ ਦਿਨੀਂ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੇ ਦੌਰਾਨ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਮਾਨ ਦਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾ-ਮਨਜ਼ੂਰ ਕਰਦਿਆਂ ਕੇਂਦਰੀ ਪੋਲੀਟਿਕਲ ਅਫੇਅਰ ਕਮੇਟੀ ਨੂੰ ਇਸ ਉੱਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ।
ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਮੈਂਬਰ ਪਾਰਲੀਮੈਂਟ, ਕੋਰ ਕਮੇਟੀ ਮੈਂਬਰ ਅਤੇ ਪੰਜਾਬ ਦੇ ਹੋਰ ਅਹੁਦੇਦਾਰ ਮੌਜੂਦ ਰਹਿਣਗੇ।