
ਸੈਂਚੁਰੀਅਨ, 30 ਦਸੰਬਰ
ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਰਵੀਚੰਦਰਨ ਅਸ਼ਵਿਨ ਦੀਆਂ ਸ਼ਾਨਦਾਰ ਗੇਂਦਾਂ ਨਾਲ ਭਾਰਤ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਟੈਸਟ ਦੇ ਪੰਜਵੇਂ ਦਿਨ 113 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 1-0 ਦੀ ਲੀਡ ਲੈ ਲਈ। 305 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਪੰਜਵੇਂ ਦਿਨ ਦੂਜੇ ਸੈਸ਼ਨ ਦੇ ਦੂਜੇ ਓਵਰ ਵਿੱਚ ਆਪਣੀ ਦੂਜੀ ਪਾਰੀ ਵਿੱਚ 191 ਦੌੜਾਂ ‘ਤੇ ਆਊਟ ਹੋ ਗਈ। ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ 327 ਅਤੇ ਦੂਜੀ ਪਾਰੀ ਵਿੱਚ 174 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਪਹਿਲੀ ਪਾਰੀ ਵਿੱਚ 197 ਦੌੜਾਂ ਹੀ ਬਣਾ ਸਕੀ। ਭਾਰਤ ਲਈ ਪਹਿਲੀ ਪਾਰੀ ਵਿੱਚ ਸੈਂਕੜਾ ਜੜਨ ਵਾਲੇ ਕੇਐਲ ਰਾਹੁਲ ਨੂੰ ਮੈਨ ਆਫ਼ ਦਾ ਮੈਚ ਚੁਣਿਆ ਗਿਆ।
Source link