Breaking News
Home / Punjabi News / ਭਾਰਤ ਨਵੇਂ ਨਾਗਰਿਕਤਾ ਐਕਟ ’ਤੇ UN ਵੱਲੋਂ ਚਿੰਤਾ ਜ਼ਾਹਿਰ

ਭਾਰਤ ਨਵੇਂ ਨਾਗਰਿਕਤਾ ਐਕਟ ’ਤੇ UN ਵੱਲੋਂ ਚਿੰਤਾ ਜ਼ਾਹਿਰ

ਭਾਰਤ ਨਵੇਂ ਨਾਗਰਿਕਤਾ ਐਕਟ ’ਤੇ UN ਵੱਲੋਂ ਚਿੰਤਾ ਜ਼ਾਹਿਰ

ਸੰਯੁਕਤ ਰਾਸ਼ਟਰ ਦੇ ਜਨਰਲ ਅੰਤੋਨੀਓ ਗੁਟੇਰੇਜ਼ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹੋਏ ਭਾਰਤ ਵਿੱਚ ਨਾਗਰਿਕਤਾ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਹਿੰਸਾ ਅਤੇ ਸੁਰੱਖਿਆ ਕਰਮੀਆਂ ਵੱਲੋਂ ਕਥਿਤ ਤੌਰ ’ਤੇ ਬੇਲੋੜਾ ਬਲ ਪ੍ਰਯੋਗ ਕਰਨ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੋਧੇ ਨਾਗਰਿਕਤਾ ਕਾਨੂੰਨ ਤਹਿਤ 31 ਦਸੰਬਰ 2014 ਤੱਕ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਧਾਰਮਿਕ ਆਧਾਰ ’ਤੇ ਧੱਕੇਸ਼ਾਹੀਆਂ ਕਾਰਨ ਭਾਰਤ ਆਏ ਹਿੰਦੂ, ਸਿੱਖ, ਬੌਧ, ਜੈਨ, ਪਾਰਸੀ ਤੇ ਮਸੀਹੀ ਫਿਰਕਿਆਂ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਮੁਹੱਈਆ ਕਰਵਾਈ ਜਾਂਦੀ ਹੈ।
ਬਿੱਲ ਦੇ ਇਸ ਮਹੀਨੇ ਸੰਸਦ ’ਚ ਪੇਸ਼ ਹੋਣ ਤੋਂ ਬਾਅਦ ਦੇਸ਼ ਵਿੱਚ ਇਸ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ ਅਤੇ ਸੰਸਦ ਵਿੱਚ ਬਿੱਲ ਪਾਸ ਹੋਣ ਮਗਰੋਂ ਕਾਨੂੰਨ ਬਣਨ ’ਤੇ ਇਨ੍ਹਾਂ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰਨ ਕਰ ਲਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਹ ਅਸੰਵਿਧਾਨਕ ਤੇ ਵੰਡੀਆਂ ਪਾਉਣ ਵਾਲਾ ਕਾਨੂੰਨ ਹੈ।

Check Also

ਬੀਬੀਸੀ ਦਸਤਾਵੇਜ਼ੀ ’ਤੇ ਪਾਬੰਦੀ ਖਿਲਾਫ਼ ਸੁਪਰੀਮ ਕੋਰਟ ’ਚ ਦਸਤਕ

ਨਵੀਂ ਦਿੱਲੀ, 29 ਜਨਵਰੀ ਗੁਜਰਾਤ ਦੰਗਿਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀਬੀਸੀ ਦਸਤਾਵੇਜ਼ੀ ‘ਇੰਡੀਆ: …