ਇਸਲਾਮਾਬਾਦ, 20 ਅਗਸਤ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਗੱਲਬਾਤ ਜ਼ਰੀਏ ਭਾਰਤ ਨਾਲ ਪੱਕੇ ਤੌਰ ‘ਤੇ ਸ਼ਾਂਤੀ ਚਾਹੁੰਦਾ ਹੈ ਕਿਉਂਕਿ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਜੰਗ ਕਿਸੇ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ‘ਦਿ ਨਿਊਜ਼ ਇੰਟਰਨੈਸ਼ਨਲ’ ਅਖ਼ਬਾਰ ਦੀ ਰਿਪੋਰਟ ਮੁਤਾਬਕ, ਹਾਰਵਰਡ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਇੱਕ ਵਫ਼ਦ ਨੂੰ ਸੰਬੋਧਨ ਕਰਦਿਆਂ ਸ਼ਰੀਫ਼ ਨੇ ਕਿਹਾ ਕਿ ਇਸ ਖੇਤਰ ਵਿੱਚ ਸਥਾਈ ਸ਼ਾਂਤੀ ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ਮੁਤਾਬਕ ਕਸ਼ਮੀਰ ਮੁੱਦੇ ਦੇ ਹੱਲ ਨਾਲ ਜੁੜੀ ਹੋਈ ਹੈ। ਕਸ਼ਮੀਰ ਮੁੱਦੇ ਅਤੇ ਪਾਕਿਸਤਾਨ ਵਾਲੇ ਪਾਸਿਓਂ ਸਰਹੱਦ ਪਾਰ ਤੋਂ ਹੁੰਦੀਆਂ ਅਤਿਵਾਦੀ ਕਾਰਵਾਈਆਂ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦਰਮਿਆਨ ਸਬੰਧ ਹਮੇਸ਼ਾ ਤਣਾਅਪੂਰਨ ਰਹੇ ਹਨ। -ਪੀਟੀਆਈ
Source link