Home / Punjabi News / ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ ‘ਤੇ ਕੀਤਾ ਹਮਲਾ

ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ ‘ਤੇ ਕੀਤਾ ਹਮਲਾ

ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ ‘ਤੇ ਕੀਤਾ ਹਮਲਾ

ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ ‘ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦੀ ‘ਚ ਛਾਲ ਮਾਰ ਕੇ ਜਾਨ ਦੇ ਦਿੱਤੀ। ਇਸ ਨਾਲ ਅੰਦੋਲਨਕਾਰੀ ਹੋਰ ਗੁੱਸੇ ‘ਚ ਆ ਗਏ। ਮੋਰਚਾ ਦੇ ਵਰਕਰਾਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਅਤੇ ਪੁਲਸ ਨੂੰ ਦੌੜਾ ਕੇ ਪਥਰਾਅ ਕੀਤਾ। ਪੁਲਸ ਨੇ ਹੰਝੂ ਗੈਸ ਦੀ ਵਰਤੋਂ ਕੀਤੀ। ਅੰਦੋਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁੱਖਮੰਤਰੀ ਫੜਨਵੀਸ ਅਸਤੀਫਾ ਨਹੀਂ ਦੇ ਦਿੰਦੇ, ਉਦੋਂ ਤੱਕ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਦੇ ਵਿਰੋਧ ‘ਚ ਅੰਦੋਲਨਕਾਰੀਆਂ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਬੰਦ ਦੀ ਅਪੀਲ ਕੀਤੀ ਹੈ। ਮਰਾਠਾ ਸਮੁਦਾਇ ਸਰਕਾਰੀ ਨੌਕਰੀਆਂ ਅਤੇ ਸਿੱਖਿਆ ‘ਚ ਰਿਜ਼ਰਵੇਸ਼ਨ ਸਮੇਤ ਕਈ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਿਹਾ ਹੈ। ਕਾਕਾਸਾਹਿਬ ਸ਼ਿੰਦੇ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਵਾਲੇ ਔਰੰਗਾਬਾਦ ਦੇ ਸ਼ਿਵਸੈਨਾ ਸੰਸਦ ਮੈਂਬਰ ਚੰਦਰਕਾਂਤ ਖੈਰੇ ਦੀ ਕੁੱਟਮਾਰ ਕੀਤੀ ਗਈ ਅਤੇ ਨਾਲ ਹੀ ਸੰਸਦ ਦੀ ਗੱਡੀ ‘ਤੇ ਵੀ ਪਥਰਾਅ ਕੀਤਾ ਗਿਆ।

Check Also

ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਵਿਜੀਲੈਂਸ ਨੇ ਕਾਬੂ ਕੀਤਾ

ਚੰਡੀਗੜ੍ਹ, 8 ਜੂਨ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ …