ਲਖਵਿੰਦਰ ਸਿੰਘ
ਮਲੋਟ, 1 ਦਸੰਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਮਜ਼ਦੂਰ ਆਗੂ ਗੁਰਜੰਟ ਸਿੰਘ ਸਾਉਕੇਂ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਗੈਰਹਾਜ਼ਰੀ ਵਿਚ ਉਨ੍ਹਾਂ ਦੇ ਦਫ਼ਤਰ ਇੰਚਾਰਜ ਰਮੇਸ਼ ਕੁਮਾਰ ਅਰਨੀਵਾਲਾ ਨੂੰ ਮਜ਼ਦੂਰਾਂ ਦੀਆਂ 15 ਮੰਗਾਂ ਦਾ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਜਰਨਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਰਾਜ ਸਰਕਾਰ ਮਜ਼ਦੂਰਾਂ ਦੀ ਅਣਦੇਖੀ ਕਰ ਰਹੀ ਹੈ। ‘ਆਪ’ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਾਗੂ ਕਰਨਾ ਤਾਂ ਦੂਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਂਝੇ ਮਜ਼ਦੂਰ ਮੋਰਚੇ ਨੂੰ ਕਰੀਬ ਅੱਠ ਵਾਰ ਲਿਖਤੀ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਹੀ ਮੁੱਕਰ ਗਏ। ਦਿਹਾਤੀ ਮਜ਼ਦੂਰ ਸਭਾ ਦੇ ਆਗੂ ਜਗਜੀਤ ਸਿੰਘ ਜੱਸੇਆਣਾ, ਹਰਜੀਤ ਮੱਦਰੱਸਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਨਾਨਕ ਚੰਦ ਬਜਾਜ, ਪ੍ਰੀਤਮ ਸਿੰਘ ਘੁਮਿਆਰਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਮੇਜਰ ਸਿੰਘ ਸੀਰਵਾਲੀ, ਵੀਰਪਾਲ ਕੌਰ ਲੱਕੜਵਾਲਾ ਨੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਸਮਾਜਿਕ ਤੇ ਸਰਕਾਰੀ ਜਬਰ ਖ਼ਿਲਾਫ਼ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਿਹਾਇਸ਼ ‘ਤੇ ਤਿੰਨ ਰੋਜ਼ਾ ਧਰਨਾ ਦਿੱਤਾ ਜਾਵੇਗਾ। ਵਫ਼ਦ ਵਿੱਚ ਬਾਜ ਸਿੰਘ ਭੁੱਟੀ ਵਾਲਾ ਤੇ ਰਾਜਾ ਸਿੰਘ ਸ਼ਾਮਲ ਸਨ।
The post ਮਲੋਟ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਨੇ ਕੈਬਨਿਟ ਮੰਤਰੀ ਦੇ ਦਫ਼ਤਰ ਇੰਚਾਰਜ ਨੂੰ ਮੰਗਪੱਤਰ ਦਿੱਤਾ appeared first on punjabitribuneonline.com.
Source link