Home / World / Punjabi News / ਮਸੂਦ ਨੂੰ ਗਲੋਬਲ ਅੱਤਵਾਦੀ ਐਲਾਨਣ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ

ਮਸੂਦ ਨੂੰ ਗਲੋਬਲ ਅੱਤਵਾਦੀ ਐਲਾਨਣ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ

ਨਵੀਂ ਦਿੱਲੀ-ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕੌਂਸਲ ਵਲੋਂ ਗਲੋਬਲ ਅੱਤਵਾਦੀ ਐਲਾਨ ਕਰਨ ‘ਤੇ ਵਿਦੇਸ਼ ਮੰਤਰਾਲੇ ‘ਤੇ ਟਿੱਪਣੀ ਕੀਤੀ ਹੈ। ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਅੱਤਵਾਦ ਦੇ ਮੁੱਦੇ ‘ਤੇ ਅਸੀਂ ਕਿਸੇ ਦੇਸ਼ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਮਸੂਦ ਅਜ਼ਹਰ ਨੂੰ ਬੈਨ ਕਰਨ ਨਾਲ ਮਹੱਤਵਪੂਰਨ ਟੀਚਾ ਹਾਸਲ ਹੋਇਆ ਹੈ।

ਰਵੀਸ਼ ਨੇ ਕਿਹਾ ਕਿ ਅਸੀਂ ਸੰਯੁਕਤ ਰਾਸ਼ਟਰ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਪੁਲਵਾਮਾ ਵਿਚ ਹੋਏ ਹਮਲੇ ਕਾਰਨ ਮਸੂਦ ਅਜ਼ਹਰ ਨੂੰ ਬੈਨ ਕੀਤਾ ਗਿਆ। ਰਵੀਸ਼ ਮੁਤਾਬਕ ਵਿਦੇਸ਼ ਮੰਤਰਾਲੇ ਨੇ ਸੰਯੁਕਤ ਰਾਸ਼ਟਰ ਨੇ ਸੰਯੁਕਤ ਰਾਸ਼ਟਰ ਨੂੰ ਮਸੂਦ ਅਜ਼ਹਰ ਦੇ ਅੱਤਵਾਦੀ ਕਾਮਿਆਂ ਵਿਚ ਸ਼ਮੂਲੀਅਤ ਦੇ ਸਬੂਤ ਦਿੱਤੇ।

ਰਵੀਸ਼ ਕੁਮਾਰ ਨੇ ਕਿਹਾ ਕਿ ਕੁਝ ਤੱਤ ਇਸ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਪਾਕਿਸਤਾਨ ਦੀ ਇਸ ਰਣਨੀਤਕ ਹਾਰ ਤੋਂ ਧਿਆਨ ਭਟਕਾ ਸਕਣ। ਉਹ ਇਸ ਫੈਸਲੇ ਦਾ ਸਵਾਗਤ ਨਹੀਂ ਕਰ ਸਕਦੇ, ਨਾ ਹੀ ਉਹ ਫੈਸਲੇ ਦੀ ਆਲੋਚਨਾ ਕਰ ਸਕਦੇ ਹਨ, ਉਨ੍ਹਾਂ ਕੋਲ ਸਿਰਫ ਇਹੀ ਬਦਲ ਬਚਿਆ ਹੈ ਕਿ ਉਹ ਕਦਮ ਚੁੱਕਣ, ਰਵੀਸ਼ ਨੇ ਮੰਗ ਕੀਤੀ ਕਿ ਪਾਕਿਸਤਾਨ ਅੱਤਵਾਦੀਆਂ ਦੀ ਯਾਤਰਾ ‘ਤੇ ਬੈਨ ਲਗਾਉਣ।

 

 

 

Check Also

ਦੇਸ਼ ਦੇ ਚਾਰ ਰਾਜਾਂ ‘ਚ ਕੋਰੋਨਾ ਦਾ ਸਭ ਤੋ ਵੱਧ ਕਹਿਰ, ਮਰੀਜ਼ਾਂ ਦੀ ਸੰਖਿਆ 2 ਲੱਖ ਪਾਰ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 8,909 …

%d bloggers like this: