Home / Punjabi News / ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਨੇ ਐੱਨਡੀਏ ਪ੍ਰੀਖਿਆ ਪਾਸ ਕੀਤੀ, ਅਰੋੜਾ ਵੱਲੋਂ ਵਧਾਈ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਨੇ ਐੱਨਡੀਏ ਪ੍ਰੀਖਿਆ ਪਾਸ ਕੀਤੀ, ਅਰੋੜਾ ਵੱਲੋਂ ਵਧਾਈ

ਚੰਡੀਗੜ੍ਹ, 27 ਸਤੰਬਰ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਮੁਹਾਲੀ ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂਪੀਐੱਸਸੀ ਵੱਲੋਂ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਨਿ੍ਹਾਂ ਵਿੱਚੋਂ 35 ਕੈਡਿਟਾਂ (76.08 ਫ਼ੀਸਦੀ) ਨੇ ਐੱਨਡੀਏ ਦਾਖਲਾ ਪ੍ਰੀਖਿਆ ਪਾਸ ਕੀਤੀ। ਇਸ ਤਰ੍ਹਾਂ ਇੰਸਟੀਚਿਊਟ ਨੇ ਆਪਣੀ ਸਥਾਪਨਾ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਪਾਸ ਪ੍ਰਤੀਸ਼ਤਤਾ ਹਾਸਲ ਕੀਤੀ ਹੈ। ਮਹਾਰਾਜਾ ਰਣਜੀਤ ਸਿੰਘ ਏਐੱਫਪੀਆਈ ਦੇ 11ਵੇਂ ਕੋਰਸ ਦੇ 26 ਵਿੱਚੋਂ 19 ਕੈਡਿਟਾਂ ਨੇ ਵੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਕੈਡਿਟਾਂ ਨੂੰ ਹੁਣ ਇੰਸਟੀਚਿਊਟ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸਐੱਸਬੀ) ਦੀ ਇੰਟਰਵਿਊ ਲਈ ਸਿਖਲਾਈ ਦਿੱਤੀ ਜਾਵੇਗੀ। ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤੀ ਫੌਜ ਵਿਸ਼ਵ ਭਰ ਦੀਆਂ ਉੱਚਤਮ ਫੌਜਾਂ ਵਿੱਚੋਂ ਇੱਕ ਹੈ। ਆਰਮਡ ਫੋਰਸਿਸਜ਼ ਵਿੱਚ ਸ਼ਾਮਲ ਹੋਣਾ ਦੇਸ਼ ਦੇ ਮਾਨ-ਸਨਮਾਨ ਨੂੰ ਬਰਕਰਾਰ ਰੱਖਣ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਦੀ ਸੇਵਾ ਕਰਨ ਲਈ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੀ ਇੱਛਾ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਦੇ ਕੁੱਲ 217 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ ਇਸ ਸੰਸਥਾ ਦੇ 141 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਨਿਯੁਕਤ ਹੋਏ ਹਨ। ਇਸ ਤੋਂ ਇਲਾਵਾ ਇੰਸਟੀਚਿਊਟ ਦੇ 10 ਕੈਡਿਟਾਂ ਨੇ ਐੱਸਐੱਸਬੀ ਦੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ, ਜਦੋਂਕਿ 8 ਕੈਡਿਟ ਐੱਸਐੱਸਬੀ ਪ੍ਰੀਖਿਆ ਦੀ ਉਡੀਕ ਵਿੱਚ ਹਨ। ਉਨ੍ਹਾਂ ਨੇ ਪਾਸ ਹੋਏ ਕੈਡਿਟਾਂ ਨੂੰ ਐੱਸਐੱਸਬੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤਾਂ ਜੋ ਉਨ੍ਹਾਂ ਦਾ ਐੱਨਡੀਏ ਦਾ ਸੁਪਨਾ ਸਾਕਾਰ ਹੋ ਸਕੇ।

The post ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਨੇ ਐੱਨਡੀਏ ਪ੍ਰੀਖਿਆ ਪਾਸ ਕੀਤੀ, ਅਰੋੜਾ ਵੱਲੋਂ ਵਧਾਈ appeared first on punjabitribuneonline.com.


Source link

Check Also

ਭਾਰਤ-ਚੀਨ ਸਰਹੱਦ ’ਤੇ ਡਰੋਨਾਂ ਦੀ ਹਲਚਲ

ਸ਼ਿਮਲਾ, 7 ਅਕਤੂਬਰ ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿੱਚ ਭਾਰਤ-ਚੀਨ ਸਰਹੱਦ ਦੇ ਨਾਲ ਡਰੋਨ ਦੇਖੇ …