
ਨਵੀਂ ਦਿੱਲੀ, 8 ਅਪੈਰਲ
ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ ਅਤੇ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਝਟਕਾ ਦਿੰਦਿਆਂ ਵੀਰਵਾਰ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਖਾਰਜ ਕਰ ਦਿੱਤੀਆਂ, ਜਿਨ੍ਹਾਂ ਵਿੱਚ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਲਗਾਏ ਗਏ ਭਿ੍ਸ਼ਟਾਚਾਰ ਅਤੇ ਦੁਰਵਿਹਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਬੰਬਈ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਦੇਸ਼ਮੁਖ ਖਿਲਾਫ਼ ਪਰਮਬੀਰ ਸਿੰਘ ਵੱਲੋਂ ਲਗਾਏ ਗਏ ਦੇਸ਼ਾਂ ਦੀ ਬੰਬਈ ਹਾਈ ਕੋਰਟ ਨੇ ਸੀਬੀਆਂ ਤੋਂ ਆਰੰਭਕ ਜਾਂਚ ਕਰਉਣ ਦਾ ਹੁਕਮ ਦਿੱਤਾ ਸੀ। ਜਸਟਿਸ ਐਸ ਕੇ ਕੌਲ ਅਤੇ ਹੇਮੰਤ ਗੁਪਤਾ ਦੇ ਬੈਂਚ ਨੇ ਕਿਹਾ ,” ਮਾਮਲੇ ਵਿੱਚ ਸ਼ਾਮਲ ਲੋਕਾਂ ਅਤੇ ਦੋਸ਼ਾਂ ਦੀ ਪ੍ਰਕਿਰਤੀ ਅਤੇ ਗੰਭੀਰਤਾ ਨੂੰ ਦੇਖਦਿਆਂ, ਮਾਮਲੇ ਦੀ ਕਿਸੇ ਖੁਦਮੁਖ਼ਤਾਰ ਏਜੰਸੀ ਤੋਂ ਜਾਂਚ ਕਰਾਉਣ ਦੀ ਲੋੜ ਹੈ। ਇਹ ਮਾਮਲਾ ਲੋਕ ਵਿਸ਼ਵਾਸ ਦਾ ਹੈ। ” ਬੈਂਚ ਨੇ ਕਿਹਾ ਕਿ ਉਹ ਹਾਈ ਕੋਰਟ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੇ ਦਿੱਤੇ ਹੁਕਮਾਂ ਵਿੱਚ ਦਖ਼ਲ ਨਹੀਂ ਦੇਣਾ ਚਾਹੁੰਦੇ। ” ਇਹ ਸ਼ੁਰੂਆਤੀ ਜਾਂਚ ਹੈ ਅਤੇ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ। -ਏਜੰਸੀ
Source link