Breaking News
Home / Punjabi News / ਮਿਸਰ ਦੇ ਰਾਸ਼ਟਰਪਤੀ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਚ ਹੋਣਗੇ ਮੁੱਖ ਮਹਿਮਾਨ

ਮਿਸਰ ਦੇ ਰਾਸ਼ਟਰਪਤੀ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਚ ਹੋਣਗੇ ਮੁੱਖ ਮਹਿਮਾਨ

ਨਵੀਂ ਦਿੱਲੀ, 21 ਜਨਵਰੀ

ਮਿਸਰ ਦੇ 68 ਸਾਲਾ ਰਾਸ਼ਟਰਪਤੀ ਅਬਦੁਲ ਫਤਹਿ ਅਲ-ਸੀਸੀ ਭਾਰਤ ਦੇ 74ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਅਲ-ਸੀਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 26 ਜਨਵਰੀ ਤੱਕ ਭਾਰਤ ਦਾ ਦੌਰਾ ਕਰ ਰਹੇ ਹਨ। ਪਹਿਲੀ ਵਾਰ ਹੈ ਜਦੋਂ ਮਿਸਰ ਦੇ ਰਾਸ਼ਟਰਪਤੀ ਨੂੰ ਗਣਤੰਤਰ ਦਿਵਸ ‘ਤੇ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਗਣਤੰਤਰ ਦਿਵਸ ਪਰੇਡ ਵਿੱਚ ਮਿਸਰ ਦੀ ਫੌਜ ਦੀ ਟੁਕੜੀ ਵੀ ਹਿੱਸਾ ਲਵੇਗੀ। ਆਪਣੀ ਯਾਤਰਾ ਦੌਰਾਨ ਰਾਸ਼ਟਰਪਤੀ ਅਲ-ਸੀਸੀ ਪ੍ਰਧਾਨ ਮੰਤਰੀ ਮੋਦੀ ਨਾਲ ਵਿਆਪਕ ਗੱਲਬਾਤ ਕਰਨਗੇ ਅਤੇ ਵਪਾਰਕ ਭਾਈਚਾਰੇ ਨਾਲ ਗੱਲਬਾਤ ਕਰਨਗੇ। ਅਲ ਸੀਸੀ 24 ਜਨਵਰੀ ਨੂੰ ਨਵੀਂ ਦਿੱਲੀ ਆਉਣਗੇ।


Source link

Check Also

ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਫ਼ਰਾਰ ਹੋਇਆ, ਭੱਜਣ ’ਚ ਮਦਦ ਕਰਨ ਦੇ ਦੋਸ਼ ’ਚ 4 ਗ੍ਰਿਫ਼ਤਾਰ: ਆਈਜੀ

ਚੰਡੀਗੜ੍ਹ, 21 ਮਾਰਚ ਪੰਜਾਬ ਪੁਲੀਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਕਿਹਾ …