ਨਵੀਂ ਲੈਂਡ ਪੂਲਿੰਗ ਯੋਜਨਾ ਤਹਿਤ ਮੁਹਾਲੀ ਵਿਚ ਹਜ਼ਾਰਾਂ ਏਕੜ ਜ਼ਮੀਨ ਐਕੁਆਇਰ ਕੀਤੀ ਜਾਵੇਗੀ।ਸੂਬਾ ਸਰਕਾਰ ਨੇ ਮੁਹਾਲੀ ਵਿਚ 9 ਨਵੇਂ ਸੈਕਟਰ ਵਿਕਸਤ ਕਰਨ ਲਈ 6,285 ਏਕੜ ਜ਼ਮੀਨ ਐਕੁਆਇਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੁਹਾਲੀ ਵਿਚ ਪਹਿਲਾਂ ਤੋਂ ਵਿਕਸਤ ਪੰਜ ਸੈਕਟਰਾਂ ਵਿਚ ਬਾਕੀ ਬਚੇ ਕੰਮਾਂ ਨੂੰ ਮੁਕੰਮਲ ਕਰਨ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ।ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (ਗਮਾਡਾ) ਵੱਲੋਂ ਨਵੇਂ ਸੈਕਟਰ 84, 87, 103, 120, 121, 122, 123, 124 ਅਤੇ 101 ਦਾ ਹਿੱਸਾ ਵਿਕਸਤ ਕੀਤੇ ਜਾਣਗੇ। ਇਸ ਤੋਂ ਇਲਾਵਾ ਬਾਕੀ ਰਹਿ ਗਏ ਸੈਕਟਰ 76, 77, 78, 79 ਅਤੇ 80 ਵੀ ਸਰਕਾਰ ਦੀ ਯੋਜਨਾ ਤਹਿਤ ਵਿਕਸਤ ਕੀਤੇ ਜਾਣਗੇ। ਨਵੀਂ ਲੈਂਡ ਪੂਲਿੰਗ ਯੋਜਨਾ ਤਹਿਤ ਚਾਰ ਤੋਂ ਛੇ ਮਹੀਨਿਆਂ ਦੇ ਅੰਦਰ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਇਸ ਤਹਿਤ ਸੈਕਟਰ 84 ਨੂੰ ਸੰਸਥਾਗਤ ਇਲਾਕੇ, ਸੈਕਟਰ 87 ਨੂੰ ਕਮਰਸ਼ੀਅਲ, ਸੈਕਟਰ 101 ਤੇ 103 ਨੂੰ ਇੰਡਸਟਰੀਅਲ ਅਤੇ ਬਾਕੀ ਦੇ 120 ਤੋਂ 124 ਤੇ ਸੈਕਟਰ 76 ਤੋਂ 80 ਨੂੰ ਰਿਹਾਇਸ਼ੀ ਇਲਾਕੇ ਵਜੋਂ ਵਿਕਸਤ ਕੀਤਾ ਜਾਵੇਗਾ।
Source link