Home / Punjabi News / ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਤਿਆਰ ਹਾਂ: ਊਧਵ ਠਾਕਰੇ

ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਤਿਆਰ ਹਾਂ: ਊਧਵ ਠਾਕਰੇ

ਮੁੰਬਈ, 22 ਜੂਨ

ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਦੇ ਮੰਤਰੀ ਏਕਨਾਥ ਸ਼ਿੰਦੇ ਤੇ ਕੁੱਝ ਹੋਰ ਵਿਧਾਇਕਾਂ ਦੀ ਬਗ਼ਾਵਤ ਮਗਰੋਂ ਸੰਕਟ ਵਿੱਚ ਆਈ ਮਹਾ ਵਿਕਾਸ ਅਗਾੜੀ (ਐੱਮਵੀਏ) ਗੱਠਜੋੜ ਸਰਕਾਰ ਦਰਮਿਆਨ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਉਹ ਇਸ ਅਹੁਦੇ ‘ਤੇ ਬਣੇ ਰਹਿਣ ਦੇ ਇੱਛੁਕ ਨਹੀਂ ਹਨ ਅਤੇ ਅਸਤੀਫ਼ਾ ਦੇਣ ਲਈ ਤਿਆਰ ਹਨ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸੁਨੇਹੇ ਵਿੱਚ ਊਧਵ ਨੇ ਕਿਹਾ, ”ਜੋ ਮੇਰੇ ‘ਤੇ ਮੁੱਖ ਮੰਤਰੀ ਵਜੋਂ ਵਧੀਆ ਪ੍ਰਦਰਸ਼ਨ ਨਾ ਕਰਨ ਜਾਂ ਹਿੰਦੂਤਵ ਦੇ ਏਜੰਡੇ ਨੂੰ ਛੱਡਣ ਦਾ ਦੋਸ਼ ਲਾ ਰਹੇ ਹਨ, ਉਹ ਅੱਗੇ ਆਉਣ ਅਤੇ ਇਸ ਸਬੰਧੀ ਮੇਰੇ ਨਾਲ ਗੱਲ ਕਰਨ।” -ਪੀਟੀਆਈ

ਬਾਗ਼ੀ ਵਿਧਾਇਕਾਂ ਖ਼ਿਲਾਫ਼ ਕਾਰਵਾਈ ਲਈ ਸ਼ਿਵ ਸੈਨਿਕਾਂ ਵੱਲੋਂ ਪ੍ਰਦਰਸ਼ਨ

ਔਰੰਗਾਬਾਦ: ਸ਼ਿਵ ਸੈਨਾ ਦੇ ਸੀਨੀਅਰ ਨੇਤਾ ਏਕਨਾਥ ਸ਼ਿੰਦੇ ਦੀ ਅਗਵਾਈ ਵਿੱਚ ਗੁਹਾਟੀ ਗਏ ਪਾਰਟੀ ਦੇ ਬਾਗ਼ੀ ਵਿਧਾਇਕਾਂ ਵਿਰੁਧ ਕਾਰਵਾਈ ਦੀ ਮੰਗ ਕਰਦਿਆਂ ਮਹਾਰਾਸ਼ਟਰ ਦੇ ਔਰੰਗਾਬਾਦ ਵਿੱਚ ਬੁੱਧਵਾਰ ਨੂੰ ਪਾਰਟੀ ਕਾਰਕੁਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਔਰੰਗਾਬਾਦ ਜ਼ਿਲ੍ਹੇ ਦੇ ਘੱਟੋ ਘੱਟ ਪੰਜ ਵਿਧਾਇਕ ਸ਼ਿੰਦੇ ਨਾਲ ਗੁਹਾਟੀ ਵਿੱਚ ਹਨ। ਸ਼ਿਵ ਸੈਨਾ ਦੇ ਬੁਲਾਰੇ ਅਤੇ ਵਿਧਾਨ ਪਰਿਸ਼ਦ ਮੈਂਬਰ ਅੰਬਾਦਾਸ ਦਾਨਵੇ ਨੇ ਕਿਹਾ ਕਿ ਲੋਕਾਂ ਨੂੰ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਅਗਵਾਈ ‘ਤੇ ਪੂਰਾ ਭਰੋਸਾ ਹੈ।


Source link

Check Also

ਚੀਨ ਵੱਲੋਂ ਆਲਮੀ ਵਿਕਾਸ ਫੰਡ ਲਈ ਹੋਰ ਇੱਕ ਅਰਬ ਡਾਲਰ ਦੇਣ ਦਾ ਐਲਾਨ

ਪੇਈਚਿੰਗ: ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ ਨੇ ਅੱਜ ਵਿਸ਼ਵ ਵਿਕਾਸ ਅਤੇ ਦੱਖਣ-ਦੱਖਣ ਸਹਿਯੋਗ ਫੰਡ ਲਈ …