
ਲੁਧਿਆਣਾ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿਚ ਫੈਕਟਰੀ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ| ਮੁੱਖ ਮੰਤਰੀ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ ਅਤੇ ਜੋ ਵੀ ਇਸ ਘਟਨਾ ਪਿੱਛੇ ਦੋਸ਼ੀ ਹੋਇਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗੀ| ਮੁੱਖ ਮੰਤਰੀ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ|
ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਲੁਧਿਆਣਾ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿਚ ਫੈਕਟਰੀ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ| ਇਸ ਮੌਕੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ| ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ|
ਲੁਧਿਆਣਾ ਫੈਕਟਰੀ ਹਾਦਸਾ : ਮ੍ਰਿਤਕਾਂ ਦੀ ਗਿਣਤੀ ਵਧ ਕੇ 13 ਹੋਈ
ਲੁਧਿਆਣਾ -ਲੁਧਿਆਣਾ ਵਿਚ ਕੱਲ ਪਲਾਸਟਿਕ ਦੀ ਫੈਕਟਰੀ ਨੂੰ ਅੱਗ ਲੱਗਣ ਦੀ ਘਟਨਾ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ ਅੱਜ 13 ਹੋ ਗਈ ਹੈ| ਇਸ ਦੌਰਾਨ ਇਥੇ ਬਚਾਅ ਕਾਰਜ ਜਾਰੀ ਹਨ|