ਆਤਿਸ਼ ਗੁਪਤਾ
ਚੰਡੀਗੜ੍ਹ, 13 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਆਪਣੀ ਰਿਹਾਇਸ਼ ’ਤੇ ‘ਆਪ’ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਅਗਾਮੀ ਪੰਚਾਇਤੀ ਚੋਣਾਂ ਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੀਟਿੰਗ ਵਿੱਚ ‘ਆਪ’ ਦੇ ਸੀਨੀਅਰ ਆਗੂ ਸੰਦੀਪ ਪਾਠਕ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਗੁਰਮੀਤ ਸਿੰਘ ਮੀਤ ਹੇਅਰ ਸਣੇ ਹੋਰ ਆਗੂ ਵੀ ਮੌਜੂਦ ਰਹੇ।
The post ਮੁੱਖ ਮੰਤਰੀ ਵੱਲੋਂ ਪੰਜਾਬ ਦੇ ‘ਆਪ’ ਵਿਧਾਇਕਾਂ ਨਾਲ ਮੀਟਿੰਗ appeared first on Punjabi Tribune.
Source link