
ਚੰਡੀਗੜ੍ਹ, 14 ਫਰਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਉਸ ਦੇ ਆਗੂਆਂ ਦੀ ਬੱਸ ਇਹੀ ਗਲਤੀ ਹੈ ਕਿ ਉਹ ਪੰਜਾਬ ਵਿਚ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਬਿਹਤਰ ਕਰਨ, ਲੋਕਾਂ ਨੂੰ ਨੌਕਰੀਆਂ ਦੇਣ ਅਤੇ ਬੇਅਦਬੀ ਦੇ ਮਾਮਲਿਆਂ ਵਿਚ ਨਿਆਂ ਯਕੀਨੀ ਬਣਾਉਣ ਬਾਰੇ ਗੱਲ ਕਰਦੇ ਹਨ।
ਪੰਜਾਬ ਦੇ ਮੁੱਖ ਮੰਤਰ ਚਰਨਜੀਤ ਸਿੰਘ ਚੰਨੀ ‘ਤੇ ਤਨਜ ਕੱਸਦਿਆਂ ਕੇਜਰੀਵਾਲ ਨੇ ਕਿਹਾ ਕਿ ਅੱਜਕੱਲ੍ਹ ਚੰਨੀ ਨੂੰ ਸੁਫ਼ਨਿਆ ਵਿਚ ਵੀ ਕੇਜਰੀਵਾਲ ਦਿਖ ਰਹੇ ਹਨ ਅਤੇ ਉਹ ਸੌਂ ਨਹੀਂ ਸਕ ਰਹੇ ਹਨ। ਕੇਜਰੀਵਾਲ ਨੇ ਅੰਮ੍ਰਿਤਸਰ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ, ”ਪਿਛਲੇ ਕੁਝ ਦਿਨਾਂ ਵਿਚ ਤੁਸੀਂ ਇਹ ਜ਼ਰੂਰ ਦੇਖਿਆ ਹੋਵੇਗਾ ਕਿ ਸਾਰੀਆਂ ਪਾਰਟੀਆਂ ਅਤੇ ਉਨ੍ਹਾਂ ਦੇ ਆਗੂ ਮੈਨੂੰ ਅਤੇ ਭਗਵੰਤ ਮਾਨ ਨੂੰ ਮਾੜੇ ਸ਼ਬਦ ਆਖ ਰਹੇ ਹਨ। ਇੰਝ ਲੱਗਦਾ ਹੈ ਕਿ ਉਹ ਸਾਰੇ ਮਿਲ ਗਏ ਹਨ।” ਉਨ੍ਹਾਂ ਕਿਹਾ ਕਿ ਇਹ ਸਾਰੀਆਂ ਵਿਰੋਧੀ ਪਾਰਟੀਆਂ ‘ਆਪ’ ਨੂੰ ਨਹੀਂ ਬਲਕਿ ਪੰਜਾਬ ਨੂੰ ਹਰਾਉਣਾ ਚਾਹੁੰਦੀਆਂ ਹਨ। -ਪੀਟੀਆਈ
Source link