
ਚੰਡੀਗੜ੍ਹ – ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਅਗਲੇ 2 ਦਿਨਾਂ ਤੱਕ ਉੱਤਰੀ ਸੂਬਿਆਂ ਵਿਚ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਉੱਤਰੀ ਸੂਬਿਆਂ ਹਿਮਾਚਲ ਪ੍ਰਦੇਸ਼, ਉਤਰ ਪ੍ਰਦੇਸ਼, ਦਿੱਲੀ ਤੇ ਚੰਡੀਗੜ ਵਿਚ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।
ਦੱਸਣਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਉਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਇਥੇ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸ ਦੌਰਾਨ ਜੇਕਰ ਹੋਰ ਬਾਰਿਸ਼ ਹੋਈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।