Home / Punjabi News / ਮੰਡੀਆਂ ’ਚ ਝੋਨਾ ਆਉਣ ਤੋਂ ਪਹਿਲਾਂ ਮਜ਼ਦੂਰਾਂ ਨੇ ਇੱਕ ਦਿਨ ਦੀ ਹੜਤਾਲ ਕੀਤੀ ਤੇ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਦੀ ਚਿਤਾਵਨੀ ਦਿੱਤੀ

ਮੰਡੀਆਂ ’ਚ ਝੋਨਾ ਆਉਣ ਤੋਂ ਪਹਿਲਾਂ ਮਜ਼ਦੂਰਾਂ ਨੇ ਇੱਕ ਦਿਨ ਦੀ ਹੜਤਾਲ ਕੀਤੀ ਤੇ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਦੀ ਚਿਤਾਵਨੀ ਦਿੱਤੀ

ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਸਤੰਬਰ
ਅਨਾਜ ਮੰਡੀਆਂ ’ਚ ਝੋਨੇ ਦੀ ਫਸਲ ਆਉਣ ਤੋਂ ਪਹਿਲਾਂ ਹੀ ਮੰਡੀਆਂ ਦੇ ਮਜ਼ਦੂਰਾਂ ਵਲੋਂ ਇੱਕ ਦਿਨਾਂ ਹੜਤਾਲ ਕਰਕੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਮੰਡੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਮਜ਼ਦੂਰ ਪੰਜਾਬ ਸਰਕਾਰ ਤੋਂ ਕੀਤੇ ਵਾਅਦੇ ਅਨੁਸਾਰ 25 ਫੀਸਦੀ ਭੱਤਾ ਵਧਾਉਣ ਦੀ ਮੰਗ ਕਰ ਰਹੇ ਹਨ। ਮਜ਼ਦੂਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਭੱਤਾ ਨਾ ਵਧਾਇਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਮੰਡੀਆਂ ਦਾ ਕੰਮਕਾਜ ਮੁਕੰਮਲ ਤੌਰ ’ਤੇ ਬੰਦ ਕਰਕੇ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਜਾਵੇਗੀ। ਧਰਨੇ ਦੌਰਾਨ ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਨੀ ਖਟਕ, ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਰਾਜੂ ਅਤੇ ਸੂਬਾ ਆਗੂ ਜਰਨੈਲ ਸਿੰਘ ਨੇ ਦੱਸਿਆ ਕਿ ਸਾਲ 2011 ਵਿੱਚ ਬਾਦਲ ਸਰਕਾਰ ਸਮੇਂ ਮਜ਼ਦੂਰੀ ਵਿੱਚ 25 ਫੀਸਦ ਵਾਧਾ ਕੀਤਾ ਗਿਆ ਸੀ ਪਰ ਸਾਲ 2011 ਤੋਂ ਬਾਅਦ ਕਿਸੇ ਵੀ ਸਰਕਾਰ ਨੇ ਮੰਡੀ ਮਜ਼ਦੂਰਾਂ ਦੀ ਸਾਰ ਨਹੀਂ ਲਈ। ਪੰਜਾਬ ਸਰਕਾਰ ਵਲੋਂ ਮੌਜੂਦਾ ਸਾਲ 2023 ਵਿਚ ਪੰਜਾਬ ਦੇ ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਵਿਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ ਪਰ ਪੰਜਾਬ ਮੰਡੀ ਬੋਰਡ ਵੱਲੋਂ ਸਿਰਫ 8 ਪੈਸੇ (0.93%) ਦਾ ਹੀ ਵਾਧਾ ਕੀਤਾ ਗਿਆ। ‘ਆਪ’ ਸਰਕਾਰ ਤੋਂ ਵੱਡੀਆਂ ਉਮੀਦਾਂ ਸਨ ਪਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਕਾਰਨ ਮੰਡੀ ਮਜ਼ਦੂਰਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਮੰਡੀ ਮਜ਼ਦੂਰ ਯੂਨੀਅਨ ਦੇ ਆਗੂ ਕਰੀਬ ਸਾਰੇ ਹੀ ਵਿਧਾਇਕਾਂ ਅਤੇ ਮੁੱਖ ਮੰਤਰੀ ਰਿਹਾਇਸ਼ ’ਚ ਵਿਸ਼ੇਸ਼ ਸਕੱਤਰ ਨਵਰਾਜ ਸਿੰਘ ਬਰਾੜ ਨੂੰ ਵੀ ਮਿਲ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੱਖਾਂ ਮਜ਼ਦੂਰ ਹਨ। ਭੱਤਾ ਨਾ ਵਧਾਉਣ ਕਾਰਨ ਮਜ਼ਦੂਰਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜਲਦ ਮੀਟਿੰਗ ਦਾ ਸਮਾਂ ਦੇ ਕੇ ਮਸਲੇ ਦਾ ਹੱਲ ਕਰਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਭੱਤੇ ਵਿਚ ਵਾਧਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਮੰਡੀਆਂ ਵਿਚ ਕੰਮਕਾਜ ਠੱਪ ਕਰਕੇ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਜਾਵੇਗੀ।

The post ਮੰਡੀਆਂ ’ਚ ਝੋਨਾ ਆਉਣ ਤੋਂ ਪਹਿਲਾਂ ਮਜ਼ਦੂਰਾਂ ਨੇ ਇੱਕ ਦਿਨ ਦੀ ਹੜਤਾਲ ਕੀਤੀ ਤੇ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਦੀ ਚਿਤਾਵਨੀ ਦਿੱਤੀ appeared first on punjabitribuneonline.com.


Source link

Check Also

ISRO satellite faces technical glitch: ਇਸਰੋ ਦੇ ਨੇਵੀਗੇਸ਼ਨ ਸੈਟੇਲਾਈਟ ਵਿੱਚ ਤਕਨੀਕੀ ਖ਼ਰਾਬੀ

ਨਵੀਂ ਦਿੱਲੀ, 3 ਫਰਵਰੀ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਐੱਨਵੀਐੱਸ-02 ਨੈਵੀਗੇਸ਼ਨ ਸੈਟੇਲਾਈਟ ਨੂੰ ਜੀਓਸਿਨਕਰੋਨਸ …