
ਵਿਧਾਨ ਸਭਾ ਹਲਕਾ ਮੌੜ ਦੀ ਟਿਕਟ ਨੂੰ ਲੈ ਕੇ ਨਿਰਜ ਚੱਲ ਰਹੇ ਸਾਬਕਾ ਕੈਬਨਿਟ ਵਜ਼ੀਰ ਸਿਕੰਦਰ ਸਿੰਘ ਮਲੂਕਾ ਨੂੰ ਮਨਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਵਿਖੇ ਪੁੱਜੇ। ਬਾਦਲ ਮਲੂਕਾ ਅਤੇ ਉਨ੍ਹਾਂ ਦੇ ਗੁਰਪ੍ਰੀਤ ਸਿੰਘ ਮਲੂਕਾ ਵਿਚਾਲੇ ਬੰਦ ਕਮਰੇ ਵਿਚ ਗੱਲਬਾਤ ਹੋਈ ਹੈ । ਉਪਰੰਤ ਮਲੂਕਾ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਹੀ ਚੋਣ ਲੜਨ ਲਈ ਰਾਜ਼ੀ ਹੋ ਗਏ ਹਨ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ ਹੀ ਚੋਣ ਉਮੀਦਵਾਰ ਹੋਣਗੇ।
Source link