ਸੰਯੁਕਤ ਰਾਸ਼ਟਰ, 23 ਅਪਰੈਲ
ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਗਲੇ ਹਫਤੇ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਤੁਰੰਤ ਸ਼ਾਂਤੀ ਦੀ ਅਪੀਲ ਕਰਨ ਲਈ ਵੱਖਰੇ ਤੌਰ ‘ਤੇ ਮੁਲਾਕਾਤ ਕਰਨ ਵਾਲੇ ਹਨ। ਰੂਸੀ ਬੁਲਾਰੇ ਦਮਿੱਤਰੀ ਪੇਸਕੋਵ ਨੇ ਪੁਸ਼ਟੀ ਕੀਤੀ ਕਿ ਗੁਟੇਰੇਜ਼ ਮੰਗਲਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ ਕਰਨਗੇ ਅਤੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਸੰਯੁਕਤ ਰਾਸ਼ਟਰ ਮੁਖੀ ਦੀ ਮੇਜ਼ਬਾਨੀ ਵੀ ਕਰਨਗੇ। ਗੁਟੇਰੇਜ਼ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਅਤੇ ਵਿਦੇਸ਼ ਮੰਤਰੀ ਦਿਮਿਤਰੋ ਕੁਲੇਬਾ ਨਾਲ ਮੁਲਾਕਾਤ ਕਰਨ ਲਈ ਵੀਰਵਾਰ ਨੂੰ ਯੂਕਰੇਨ ਦੀ ਯਾਤਰਾ ਕਰਨਗੇ।
Source link