Home / Punjabi News / ਰਈਆ: ਸਠਿਆਲਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਮੌਕੇ ਤੋਂ ਗੋਲੀਆਂ ਦੇ 25 ਖੋਲ ਮਿਲੇ

ਰਈਆ: ਸਠਿਆਲਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਮੌਕੇ ਤੋਂ ਗੋਲੀਆਂ ਦੇ 25 ਖੋਲ ਮਿਲੇ

ਦਵਿੰਦਰ ਸਿੰਘ ਭੰਗੂ

ਰਈਆ, 24 ਮਈ

ਅੱਜ ਸਵੇਰੇ ਕਰੀਬ 11 ਵਜੇ ਤਿੰਨ-ਚਾਰ ਹਥਿਆਰਬੰਦ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਨੌਜਵਾਨ ਖਿਡਾਰੀ ਦਾ ਕਤਲ ਕਰ ਦਿੱਤਾ ਤੇ ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲੀਸ ਸੂਤਰਾਂ ਮੁਤਾਬਕ ਇਹ ਕਤਲ ਗੈਂਗਵਾਰ ਦਾ ਨਤੀਜਾ ਹੋ ਸਕਦਾ ਹੈ। ਪਿੰਡ ਸਠਿਆਲਾ ਦੀ ਬਹਿਕ ਤੋਂ ਨੌਜਵਾਨ ਘੜੁੱਕੇ ‘ਤੇ ਬੈਠਕੇ ਚੱਕੀ ‘ਤੇ ਆ ਰਿਹਾ ਸੀ, ਜਿਸ ਵਕਤ ਉਹ ਚੱਕੀ ‘ਤੇ ਪੁੱਜਾ ਉੱਥੇ ਮੌਜੂਦ ਤਿੰਨ-ਚਾਰ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਨਾਲ ਖਿਡਾਰੀ ਦੇ 20-25 ਗੋਲੀਆਂ ਲੱਗੀਆਂ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ 38 ਸਾਲਾ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸਠਿਆਲਾ ਵਜੋਂ ਹੋਈ ਹੈ। ਉਹ ਵੇਟ ਲਿਫਟਰ ਸੀ ਅਤੇ ਲੰਮਾ ਸਮਾ ਸਰਕਾਰੀ ਕਾਲਜ ਸਠਿਆਲਾ ਦਾ ਪ੍ਰਧਾਨ ਵੀ ਰਿਹਾ। ਉਸ ਦੇ ਨਾਲ ਘੜੁੱਕਾ ਚਾਲਕ ਮੇਜਰ ਸਿੰਘ ਪੁੱਤਰ ਤਾਰਾ ਸਿੰਘ ਦੇ ਵੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਪਰ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲੀਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੀਆਂ ਦੱਸਿਆ ਕਿ ਕਤਲ ਨਾਲ ਸਬੰਧਤ ਮੁਲਜ਼ਮਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ। ਜਲਦ ਪੁਲੀਸ ਦੀ ਗ੍ਰਿਫ਼ਤ ਵਿਚ ਹੋਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਪੀ ਜੁਗਰਾਜ ਸਿੰਘ, ਡੀਐੱਸਪੀ ਹਰਕ੍ਰਿਸ਼ਨ ਸਿੰਘ ਬਾਬਾ ਬਕਾਲਾ ਅਤੇ ਹੋਰ ਪੁਲੀਸ ਅਧਿਕਾਰੀ ਹਾਜ਼ਰ ਸਨ।


Source link

Check Also

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ …